JALANDHAR WEATHER

ਵੇਨੇਜ਼ੁਏਲਾ ਭੁਚਾਲ: ਮਦਦ ਲਈ ਅੱਗੇ ਆਇਆ ਅਮਰੀਕਾ

ਵਾਸ਼ਿੰਗਟਨ, ਡੀ.ਸੀ., 25 ਜੂਨ- ਵੈਨੇਜ਼ੁਏਲਾ ਵਿਚ ਆਏ ਭਿਆਨਕ ਭੂਚਾਲ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਾਹਤ ਸਹਾਇਤਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ ਅਤੇ ਸਾਰੀਆਂ ਸਰਕਾਰੀ ਏਜੰਸੀਆਂ ਨੂੰ ਤੇਜ਼ੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।

ਟਰੰਪ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਸੰਯੁਕਤ ਰਾਜ ਅਮਰੀਕਾ ਪੂਰੀ ਤਰ੍ਹਾਂ ਤਿਆਰ, ਇੱਛੁਕ ਅਤੇ ਸਹਾਇਤਾ ਕਰਨ ਦੇ ਯੋਗ ਹੈ। ਮੈਂ ਆਪਣੀ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਨੂੰ ਤੁਰੰਤ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਸੀਂ ਆਪਣੇ ਨਵੇਂ ਅਤੇ ਚੰਗੇ ਦੋਸਤਾਂ ਨਾਲ ਖੜ੍ਹੇ ਰਹਾਂਗੇ। ਸ਼ੁਰੂਆਤੀ ਰਿਪੋਰਟਾਂ ਚੰਗੀਆਂ ਨਹੀਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ