JALANDHAR WEATHER

ਦੁੱਖ ਦੀ ਘੜੀ ’ਚ ਭਾਰਤ ਵੈਨਜ਼ੁਏਲਾ ਦੇ ਲੋਕਾਂ ਨਾਲ ਖੜ੍ਹਾ ਹੈ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ,25 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਨੇਜ਼ੁਏਲਾ ਵਿਚ ਆਏ ਭਿਆਨਕ ਭੁਚਾਲਾਂ ਕਾਰਨ ਹੋਈ ਤਬਾਹੀ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰ ਕਿਹਾ ਕਿ ਮੈਂ ਇਸ ਤੋਂ ਬਹੁਤ ਦੁਖੀ ਹਾਂ।

ਭਾਰਤ ਦੇ ਲੋਕਾਂ ਵਲੋਂ, ਮੈਂ ਵੈਨੇਜ਼ੁਏਲਾ ਸਰਕਾਰ ਅਤੇ ਲੋਕਾਂ ਪ੍ਰਤੀ, ਖਾਸ ਕਰਕੇ ਉਨ੍ਹਾਂ ਪਰਿਵਾਰਾਂ ਪ੍ਰਤੀ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਦਿਲੋਂ ਸੰਵੇਦਨਾ ਪ੍ਰਗਟ ਕਰਦਾ ਹਾਂ। ਅਸੀਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦੇ ਹਾਂ ਅਤੇ ਇਸ ਮੁਸ਼ਕਿਲ ਸਮੇਂ ਦੌਰਾਨ ਪ੍ਰਭਾਵਿਤ ਸਾਰੇ ਲੋਕਾਂ ਨਾਲ ਏਕਤਾ ਵਿਚ ਖੜ੍ਹੇ ਹਾਂ।

ਭਾਰਤ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ