ਮੁਹਾਲੀ ’ਚ ਜਿਮ ਵਿਚ ਵਰਕਆਊਟ ਕਰਦੇ ਸਮੇਂ ਨੌਜਵਾਨ ਦੀ ਹੋਈ ਮੌਤ
ਮੁਹਾਲੀ, 25 ਜੂਨ- ਮੁਹਾਲੀ ਵਿਚ ਜਿਮ ਵਿਚ ਵਰਕਆਊਟ ਕਰਦੇ ਸਮੇਂ ਨੌਜਵਾਨ ਦੀ ਮੌਤ ਹੋ ਗਈ। ਘਟਨਾ ਸਮੇਂ ਨੌਜਵਾਨ ਪਤਨੀ ਨਾਲ ਜਿਮ ਵਿਚ ਵਰਕਆਊਟ ਕਰ ਰਿਹਾ ਸੀ। ਐਕਸਰਸਾਈਜ਼ ਦੌਰਾਨ ਨੌਜਵਾਨ ਹੇਠਾਂ ਡਿੱਗ ਗਿਆ ਅਤੇ 23 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।
ਦੱਸ ਦਈਏ ਕਿ ਨੌਜਵਾਨ ਦਾ 5 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਪੁਲਿਸ ਨੇ ਜਿਮ ਦੇ ਸੀ.ਸੀ.ਟੀ.ਵੀ. ਕੈਮਰੇ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
;
;
;
;
;
;
;