ਚੰਡੀਗੜ੍ਹ ਕਿਸਾਨ ਭਵਨ ਵਿਖੇ ਇਕੱਤਰਤਾ ਹੋਈ
ਚੰਡੀਗੜ੍ਹ, 25 ਜੂਨ (ਅਜਾਇਬ ਔਜਲਾ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਜੋ 23 ਜੂਨ ਨੂੰ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੂੰ ਲੈ ਕੇ 25 ਜੂਨ ਨੂੰ ਕਿਸਾਨ ਭਵਨ ਵਿਖੇ ਇਕੱਠੇ ਹੋਣ ਦੀ ਕਾਲ ਦਿੱਤੀ ਗਈ ਸੀ, ਉਸਦੇ ਮੱਦੇਨਜ਼ਰ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂ, ਮਜ਼ਦੂਰਾਂ ਅਤੇ ਸਮਾਜਿਕ ਸੰਸਥਾਵਾਂ ਦੇ ਆਗੂ ਵੀ ਚੰਡੀਗੜ੍ਹ ਕਿਸਾਨ ਭਵਨ ਵਿਖੇ ਇਕ ਵੱਡੀ ਇਕੱਤਰਤਾ ਭਾਰਤ ਅਮਰੀਕਾ ਵਪਾਰ ਸਮਝੌਤੇ ਸਬੰਧੀ ਵੱਖ-ਵੱਖ ਆਗੂਆਂ ਦੇ ਵਿਚਾਰ ਲਏ ਜਾ ਰਹੇ ਹਨ। ਇਸ ਇਕੱਤਰਤਾ ਵਿਚ ਇਕ ਦਰਜਨ ਤੋਂ ਵੱਧ ਪ੍ਰਮੁੱਖ ਜਥੇਬੰਦੀਆਂ ਦੇ ਆਗੂ ਸ਼ਾਮਿਲ ਹਨ। ਇਸ ਵਿਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਮਜ਼ਦੂਰ ਅਤੇ ਹੋਰ ਸਮਾਜਿਕ ਸੰਸਥਾਵਾਂ ਦੀ ਇਕ ਮੀਟਿੰਗ 1 ਜੁਲਾਈ, 2026 ਨੂੰ ਸੱਦੀ ਗਈ ਹੈ ਜਿਸ ਦੇ ਵਿਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਇਹ ਮੀਟਿੰਗ ਵੀ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਵੇਗੀ। ਅੱਜ ਦੀ ਮੀਟਿੰਗ ਵਿੱਚ ਪ੍ਰਮੁੱਖ ਤੌਰ ਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ, ਬਲਵੀਰ ਸਿੰਘ ਰਾਜੇਵਾਲ, ਸਰਵਣ ਸਿੰਘ ਪੰਧੇਰ, ਸੁੱਖਾ ਗਿੱਲ, ਜੰਗਵੀਰ ਸਿੰਘ ਚੌਹਾਨ, ਰਮਿੰਦਰ ਸਿੰਘ ਪਟਿਆਲਾ, ਜਤਿੰਦਰਜੀਤ ਤੋਂ ਇਲਾਵਾ ਕਾਕਾ ਸਿੰਘ ਕੋਟਲਾ, ਹਰਨੇਕ ਸਿੰਘ, ਸੁਖਜਿੰਦਰ ਸਿੰਘ ਖੋਸਾ ,ਅਭਿਮਾਨੁ ਕੁਹਾੜ, ਮਨਜੀਤ ਰਾਏ, ਸੁਖਜੀਤ ਸਿੰਘ ਹਰਦੋਝੰਡੇ, ਗੁਰਿੰਦਰ ਸਿੰਘ ਭੰਗੂ, ਅਮਰਜੀਤ ਸਿੰਘ ਮੌੜੀ, ਸੁਖਵਿੰਦਰ ਕੌਰ ਆਦਿ ਆਗੂ ਇਸ ਮੀਟਿੰਗ ਵਿਚ ਸ਼ਾਮਿਲ ਹਨ।
;
;
;
;
;
;
;
;