ਅਕਾਲੀ ਦਲ ਦੇ ਕਾਦੀਆਂ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ‘ਆਪ’ ਵਿਚ ਹੋਏ ਸ਼ਾਮਿਲ
ਬਟਾਲਾ, 25 ਜੂਨ (ਸਤਿੰਦਰ ਸਿੰਘ)- ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਅਕਾਲੀ ਦਲ ਦੇ ਕਾਦੀਆਂ ਦੇ ਹਲਕਾ ਇੰਚਾਰਜ ਸ. ਗੁਰਇਕਬਾਲ ਸਿੰਘ ਮਾਹਲ ਜੀ ਦਾ ਪਾਰਟੀ ਵਿਚ ਸ਼ਾਮਲ ਹੋਣ 'ਤੇ ਸਵਾਗਤ ਕਰਦਾ ਹਾਂ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਸਰਕਾਰ ਦੀ ਨੀਅਤ ਸਾਫ਼ ਹੋਵੇ ਤੇ ਕੰਮ ਬੋਲਦੇ ਹੋਣ ਤਾਂ ਪੰਜਾਬ ਦਾ ਭਲਾ ਚਾਹੁਣ ਵਾਲੇ ਲੋਕ ਆਪਣੇ ਆਪ ਸਾਥ ਦੇਣ ਆਉਂਦੇ ਹਨ... ਅਸੀਂ ਸਾਰੇ ਮਿਲ ਕੇ ਰੰਗਲੇ ਪੰਜਾਬ ਲਈ ਇਸੇ ਤਰ੍ਹਾਂ ਕੰਮ ਕਰਦੇ ਰਹਾਂਗੇ।
;
;
;
;
;
;
;
;