JALANDHAR WEATHER

ਪਾਕਿਸਤਾਨ ਤੋਂ ਡਰੋਨ ਰਾਹੀਂ ਆਏ ਵਿਦੇਸ਼ੀ ਹਥਿਆਰਾਂ ਸਮੇਤ ਦੋ ਕਾਬੂ, ਇਕ ਨਾਬਾਲਗ ਸ਼ਾਮਲ

ਫਾਜ਼ਿਲਕਾ, 25 ਜੂਨ (ਪ੍ਰਦੀਪ ਕੁਮਾਰ): ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਵਿਚ ਪੁਲਿਸ ਨੇ ਵਿਦੇਸ਼ੀ ਹਥਿਆਰਾਂ ਦੀ ਤਸਕਰੀ ਦੇ ਇਕ ਵੱਡੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਇਕ ਨਾਬਾਲਗ ਵੀ ਸ਼ਾਮਲ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 4 ਵਿਦੇਸ਼ੀ ਪਿਸਤੌਲ, 4 ਮੈਗਜ਼ੀਨ ਅਤੇ 7 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਜਾਣਕਾਰੀ ਅਨੁਸਾਰ, ਸੀ.ਆਈ.ਏ. ਸਟਾਫ਼ ਫਾਜ਼ਿਲਕਾ ਦੀ ਟੀਮ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਸਬੰਧੀ ਜਲਾਲਾਬਾਦ ਖੇਤਰ ਵਿਚ ਪਿੰਡ ਸੁਖੇਰਾ ਤੋਂ ਫੱਤੂਵਾਲਾ ਲਿੰਕ ਰੋਡ 'ਤੇ ਮੌਜੂਦ ਸੀ। ਇਸ ਦੌਰਾਨ ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਵਿਦੇਸ਼ੀ ਹਥਿਆਰਾਂ ਦੀ ਖੇਪ ਬਰਾਮਦ ਹੋਈ।

ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਸਰਹੱਦ ਅੰਦਰ ਭੇਜੇ ਗਏ ਸਨ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਜਲਾਲਾਬਾਦ ਦੇ ਪਿੰਡ ਫੱਤੂਵਾਲਾ ਦੇ ਵਸਨੀਕ ਹਨ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਹਥਿਆਰ ਕਿਸ ਨੂੰ ਸਪਲਾਈ ਕੀਤੇ ਜਾਣੇ ਸਨ ਅਤੇ ਇਸ ਤਸਕਰੀ ਨੈੱਟਵਰਕ ਨਾਲ ਹੋਰ ਕੌਣ-ਕੌਣ ਲੋਕ ਜੁੜੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ