JALANDHAR WEATHER

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰਧਾਨ ਜੋਨੀ ਗਰਗ ਸਮੇਤ ਸਮੁੱਚੀ ਟੀਮ ਨੂੰ ਦਿੱਤੀ ਵਧਾਈ

ਮਲੋਟ, 25 ਜੂਨ (ਪਾਟਿਲ)-ਨਗਰ ਕੌਂਸਲ ਮਲੋਟ ਦੇ ਨਵੇਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਵਾਈਸ ਪ੍ਰਧਾਨ ਵਲੋਂ ਅਹੁਦਾ ਸੰਭਾਲਣ ਉਪਰੰਤ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਡਾ. ਬਲਜੀਤ ਕੌਰ ਨੇ ਨਗਰ ਕੌਂਸਲ ਦਫ਼ਤਰ ਵਿਖੇ ਪਹੁੰਚ ਕੇ ਨਵੀਂ ਟੀਮ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾ. ਬਲਜੀਤ ਕੌਰ ਨੇ ਨਗਰ ਕੌਂਸਲ ਪ੍ਰਧਾਨ ਜੋਨੀ ਗਰਗ, ਸੀਨੀਅਰ ਮੀਤ ਪ੍ਰਧਾਨ ਜਸਮੀਤ ਸਿੰਘ ਬਰਾੜ, ਵਾਈਸ ਪ੍ਰਧਾਨ ਕੁਲਦੀਪ ਕੌਰ ਅਤੇ ਸਮੁੱਚੀ ਨਗਰ ਕੌਂਸਲ ਟੀਮ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਸਮਰਥਨ ਦਿੱਤਾ ਹੈ।

ਇਸ ਲਈ ਨਵੀਂ ਟੀਮ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਦਿਆਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਥਾਨਕ ਨਗਰ ਕੌਂਸਲ ਮਿਲ ਕੇ ਮਲੋਟ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨਗੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨਵ-ਚੁਣੀ ਟੀਮ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਕੜੇ ਹੋ ਕੇ ਕੰਮ ਕਰਨ ਦਾ ਸੱਦਾ ਵੀ ਦਿੱਤਾ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ, ਵਰਕਰ ਅਤੇ ਨਗਰ ਕੌਂਸਲਰ ਹਾਜ਼ਰ ਸਨ, ਜਿਨ੍ਹਾਂ ਨੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਮਲੋਟ ਦੇ ਸਰਵਪੱਖੀ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਨਗਰ ਕੌਂਸਲ ਦਫ਼ਤਰ ਦਾ ਮਾਹੌਲ ਵਧਾਈਆਂ ਅਤੇ ਖੁਸ਼ੀ ਦੇ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ