JALANDHAR WEATHER

ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਮਾਰ ਕੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਲਗਾਏ ਦੋਸ਼

ਚੋਗਾਵਾਂ, 25 ਜੂਨ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕ 'ਆਪ' ਆਗੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲੱਗੇ ਹਨ। ਇਸ ਸਬੰਧੀ ਦੋਸ਼ ਲਗਾਉਂਦਿਆਂ ਪਿੰਡ ਸ਼ਹੂਰਾ ਦੇ ਅਮਰਜੀਤ ਸਿੰਘ ਪੁੱਤਰ ਜਗੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਿੰਡ ਦੇ ਹੀ ਮਨਦੇਵ ਸਿੰਘ ਨਾਲ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਹੈ।

2022 ਵਿਚ ਸਾਡੇ ਸਰੀਕੇ ਵਿਚੋਂ ਮਨਦੇਵ ਸਿੰਘ ਨਾਲ ਝਗੜਾ ਹੋਇਆ ਸੀ। ਜਿਸ ਵਿਚ ਮੇਰੇ ਚਾਚੇ ਤੇ ਤਾਇਆ ਨੂੰ ਸੱਟਾਂ ਲੱਗੀਆਂ ਸਨ। ਇਸ ਸਬੰਧੀ ਮਾਨਯੋਗ ਅਦਾਲਤ ਵਿਚ ਕੇਸ ਵੀ ਚੱਲ ਰਿਹਾ ਹੈ। ਜਿਸ ਵਿਚ ਮੇਰੀ ਮੇਨ ਗਵਾਹੀ ਹੈ। ਮਨਦੇਵ ਸਿੰਘ ਮੈਨੂੰ ਗਵਾਹੀ ਦੇਣ ਤੋਂ ਰੋਕਦਾ ਸੀ। ਉਸਨੇ 24 ਜੂਨ ਨੂੰ ਮੇਰੇ ਵੱਟਸਐਪ ਤੇ ਫੋਨ ਲਗਾ ਕੇ ਮਾੜਾ ਚੰਗਾ ਬੋਲਿਆ ਤੇ ਗੋਲੀਆਂ ਮਾਰ ਕੇ ਜਾਨੋਂ ਮਰਨ ਦੀਆਂ ਧਮਕੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਵਿਚ ਹਲਕਾ ਰਾਜਾਸਾਂਸੀ ਤੋਂ ਵਿਰਾਸਤ ਸੇਵਾ ਸੰਗਠਨ ਇੰਚਾਰਜ ਵਜੋਂ ਨਿਯੁਕਤ ਹਾਂ।

ਇਕ ਮਹੀਨਾ ਪਹਿਲਾਂ ਵੀ ਮੈਂ ਜਦੋਂ ਰਾਤ ਨੂੰ ਆਪਣੀ ਡਿਊਟੀ ਤੋਂ ਵਾਪਸ ਆ ਰਿਹਾ ਸੀ ਤਾਂ ਅਣਪਛਾਤੇ ਵਿਅਕਤੀਆਂ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਹਮਲਾ ਉਕਤ ਵਿਅਕਤੀ ਤੇ ਉਸਦੇ ਸਾਥੀਆਂ ਨੇ ਕਰਵਾਇਆ ਸੀ। ਜੇਕਰ ਮੇਰਾ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਉਕਤ ਵਿਅਕਤੀ ਜਿੰਮੇਵਾਰ ਹੋਵੇਗਾ। ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਹੈ। ਇਸ ਸਬੰਧੀ ਵਿਰੋਧੀ ਧਿਰ ਦੇ ਮਨਦੇਵ ਸਿੰਘ ਨੇ ਉਕਤ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਕਿਸੇ ਨੂੰ ਕੋਈ ਜਾਨੋਂ ਮਾਰਨ ਤੇ ਗੋਲੀਆਂ ਚਲਾਉਣ ਦੀ ਕੋਈ ਧਮਕੀ ਨਹੀਂ ਦਿੱਤੀ। ਸਿਆਸੀ ਸ਼ਹਿ ਤੇ ਉਨ੍ਹਾਂ ਉੱਪਰ ਝੂਠੇ ਦੋਸ਼ ਲਗਾਏ ਜਾ ਰਹੇ ਹਨ।

ਉਨ੍ਹਾਂ ਉਲਟਾ ਦੋਸ਼ ਲਗਾਇਆ ਕਿ ਅਮਰਜੀਤ ਸਿੰਘ ਨੇ ਫੋਨ ਕਰਕੇ ਮੈਨੂੰ ਧਮਕੀਆਂ ਦਿੱਤੀਆਂ ਤੇ ਕਿਹਾ ਤੇਰੇ ਗੋਲੀਆਂ ਮਾਰਨੀਆਂ ਹਨ। ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਨੂੰ ਜਾਣੂੰ ਕਰਵਾ ਕੇ ਲਿਖਤੀ ਦਰਖਾਸਤ ਵੀ ਦਿੱਤੀ ਗਈ ਹੈ। ਇਸ ਸਬੰਧੀ ਥਾਣਾ ਲੋਪੋਕ ਦੀ ਪੁਲਿਸ ਨਾਲ ਸੰਪਰਕ ਕਰਨ ਤੇ ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਦੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਹਨ ਤੇ ਛਾਣਬੀਨ ਜਾਰੀ ਹੈ। ਜੋ ਵੀ ਦੋਸ਼ੀ ਪਾਇਆ ਗਿਆ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ