JALANDHAR WEATHER

ਕਾਂਗਰਸ ਪਾਰਟੀ ਨੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਗਰ ਕੌਂਸਲ ਅੱਗੇ ਲਗਾਇਆ ਧਰਨਾ

ਰਾਜਪੁਰਾ, 26 ਜੂਨ (ਰਣਜੀਤ ਸਿੰਘ)- ਅੱਜ ਇੱਥੇ ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਰਹਿਨੁਮਾਈ ਹੇਠ ਸੈਂਕੜੇ ਵਰਕਰਾਂ ਨੇ ਇਕੱਠੇ ਹੋ ਕੇ ਨਗਰ ਕੌਂਸਲ ਦਫ਼ਤਰ ਮੂਹਰੇ ਸੀਵਰੇਜ ਪੀਣ ਵਾਲੇ ਪਾਣੀ ਅਤੇ ਹੋਰ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਆਗੂਆਂ ਨੇ ਨਗਰ ਕੌਂਸਲ ਨੂੰ 15 ਦਿਨਾਂ ਦਾ ਸਮਾਂ ਦੇ ਕੇ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਸਮੱਸਿਆਵਾਂ ਦਾ ਢੁਕਵਾਂ ਹੱਲ ਨਾ ਕੀਤਾ ਤਾਂ ਰੋਸ ਪ੍ਰਦਰਸ਼ਨ ਨਗਰ ਕੌਂਸਲ ਦੇ ਵੇਹੜਿਆਂ ਤੋਂ ਟੱਪ ਕੇ ਦਫ਼ਤਰ ਤੱਕ ਪਹੁੰਚ ਜਾਵੇਗਾ ਅਤੇ ਇਸਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਸਰਦਾਰ ਕੰਬੋਜ ਨੇ ਨਗਰ ਕੌਂਸਲ ਦੇ ਪ੍ਰਧਾਨ ਨਾ ਬਨਾਉਣ ਨੂੰ ਲੈ ਕੇ ਵੀ ਕਾਫੀ ਜਿਆਦਾ ਤਿੱਖੀ ਨੁਕਤਾਚੀਨੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ