JALANDHAR WEATHER

ਭਗਵੰਤ ਮਾਨ ਸਰਕਾਰ ਦੇ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ- ਸਿਹਤ ਮੰਤਰੀ ਡਾ. ਬਲਬੀਰ ਸਿੰਘ

ਲੁਧਿਆਣਾ, 26 ਜੂਨ (ਰੂਪੇਸ਼ ਕੁਮਾਰ)- ਮੁੱਖ ਮੰਤਰੀ ਭਗਵੰਤ ਮਾਨ ਦੇ ਵਿਵਾਦਤ ਵੀਡੀਓ ਦੇ ਮਾਮਲੇ ਵਿਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਰੋਧੀਆਂ ਤੇ ਵੱਡਾ ਹਮਲਾ ਬੋਲਿਆ ਹੈ। ਡਾ. ਬਲਵੀਰ ਸਿੰਘ ਯੁੱਧ ਨਸ਼ਿਆਂ ਵਿਰੁੱਧ ਮੁੰਹਿਮ ਤਹਿਤ ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਮੈਥਾਡੋਨ ਮੈਨਟੇਨੇਂਸ ਸੈਂਟਰ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਸ ਮੌਕੇ ਵਿਰੋਧੀਆਂ ਉੱਪਰ ਹਮਲਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਇਸ ਮਾਮਲੇ ਵਿਚ ਵਿਰੋਧੀਆਂ ਨੂੰ ਜਵਾਬ ਦੇ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਲੋਕ ਹਿੱਤ ਵਿਚ ਕੀਤੇ ਗਏ ਕੰਮਾਂ ਦਾ ਵਿਰੋਧੀਆਂ ਕੋਲ ਜਵਾਬ ਨਹੀਂ ਹੈ ਜਿਸ ਕਰਕੇ ਇਹ ਅਜਿਹੀਆਂ ਕੋਝੀਆਂ ਹਰਕਤਾਂ ਕਰ ਰਹੇ ਹਨ। ਇਸੇ ਤਰ੍ਹਾਂ ਈ.ਡੀ. ਵਲੋਂ ਗਿਰਫ਼ਤਾਰ ਕੀਤੇ ਗਏ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੀ ਪ੍ਰੋਪਰਟੀ ਕੁਰਕ ਕਰਨ ਸਬੰਧੀ ਖਬਰਾਂ ਤੇ ਸਿਹਤ ਮੰਤਰੀ ਨੇ ਕਿਹਾ ਕਿ ਭਾਜਪਾ ਵਲੋਂ ਦਬਾਅ ਦੀ ਸਿਆਸਤ ਦਾ ਇਹ ਹਿੱਸਾ ਹੈ। ਲੇਕਿਨ ਉਹ ਆਪਣੇ ਮਨਸੂਬੇ ਵਿਚ ਕਾਮਯਾਬ ਨਹੀਂ ਹੋਣ ਵਾਲੇ।

ਇਸਤੋਂ ਪਹਿਲਾਂ, ਉਨ੍ਹਾਂ ਨੇ ਮੈਥਾਡੋਨ ਮੈਨਟੇਨੇਂਸ ਸੈਂਟਰ ਬਾਰੇ ਦੱਸਿਆ ਕਿ ਇਹ ਨਸ਼ੇ ਦੀ ਵੱਧ ਮਾਤਰਾ ਅਤੇ ਹੈਪੀਟਾਈਟਿਸ ਵਰਗੀਆਂ ਗੰਭੀਰ ਸਮੱਸਿਆਵਾਂ ਕਾਰਨ ਹੋਣ ਵਾਲੀਆਂ ਮੌਤਾਂ ਤੇ ਰੋਕ ਲਗਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ