JALANDHAR WEATHER

ਚੰਡੀਗੜ੍ਹ ’ਚ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਕਰਾਉਣਾ ਸਾਡੇ ਲਈ ਮਾਣ ਵਾਲੀ ਗੱਲ- ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ, 26 ਜੂਨ (ਅਜਾਇਬ ਔਜਲਾ)- ਚੰਡੀਗੜ੍ਹ ਸ਼ਹਿਰ ਵਿਚ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਕਰਾਉਣਾ ਸਾਡੇ ਲਈ ਮਾਣ ਅਤੇ ਖੁਸ਼ੀ ਵਾਲੀ ਗੱਲ ਹੋਵੇਗੀ। ਇਹ ਗੱਲ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਇਕ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ। ਇਸੇ ਦੌਰਾਨ ਰਾਜਪਾਲ ਵਲੋਂ ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ ਦਾ ਝੰਡਾ ਹਾਸਲ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਜਿੰਮੇਵਾਰੀ ਵਧੇਰੇ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੇ ਖਿਡਾਰੀਆਂ ਨੂੰ ਵਧੇਰੇ ਲਾਭ ਹੋਵੇਗਾ ਜਿਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਸੁਨਹਿਰੀ ਮੌਕਾ ਮਿਲੇਗਾ।

ਗੁਲਾਬ ਚੰਦ ਕਟਾਰੀਆ ਵਲੋਂ ਇਹ ਵੀ ਖੁਲਾਸਾ ਕੀਤਾ ਗਿਆ ਕਿ ਇਸ ਚੈਂਪੀਅਨ ਨੂੰ ਕਰਾਉਣ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਇੱਥੇ ਖੇਡ ਅਧਿਕਾਰੀਆਂ ਤੇ ਪ੍ਰਸ਼ਾਸਨ ਨਾਲ ਵਧੀਆ ਸਟੇਡੀਅਮ ਦੇ ਨਾਲ-ਨਾਲ ਹਰ ਤਰ੍ਹਾਂ ਦੀ ਸਹੂਲਤਾ ਪ੍ਰਦਾਨ ਕਰਨ ਲਈ ਵੱਡੇ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਹੋਰ ਵੀ ਸੁੰਦਰ ਬਣਾਉਣ ਲਈ ਉਪਰਾਲੇ ਅਰੰਭੇ ਗਏ ਹਨ ਤਾਂ ਜੋ ਬਾਹਰੋਂ ਆਉਣ ਵਾਲੇ ਦੇਸ਼ਾਂ ਦੇ ਲੋਕਾਂ ਨੂੰ ਅਤੇ ਇਸ ਚੈਂਪੀਅਨਸ਼ਿਪ ਦਾ ਆਨੰਦ ਮਾਣਨ ਵਾਲੇ ਸਥਾਨਕ ਲੋਕਾਂ ਨੂੰ ਇੱਕ ਵਧੀਆ ਸ਼ਹਿਰ ਸਿਰਜਿਆ ਹੋਇਆ ਦੇਖਣ ਨੂੰ ਮਿਲੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ