ਨਸ਼ਾ ਅਤੇ ਗੈਂਗਸਟਰ ਪੰਜਾਬ ਦੇ ਲਈ ਇਕ ਵੱਡੀ ਚੁਣੌਤੀ ਹੈ- ਵਿਧਾਇਕ ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 26 ਜੂਨ (ਅਜਾਇਬ ਔਜਲਾ)- ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਨਸ਼ਾ ਅਤੇ ਗੈਂਗਸਟਰ ਪੰਜਾਬ ਦੇ ਲਈ ਇਕ ਵੱਡੀ ਚੁਣੌਤੀ ਹੈ। ਪਰ ਫਿਰ ਵੀ ਮਾਨ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਇਨ੍ਹਾਂ ਨੂੰ ਠੱਲ ਪਾਈ ਜਾਵੇ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਵਲੋਂ ਪੂਰੀ ਕੋਸ਼ਿਸ਼ ਕਰ ਰਹੇ ਹਨ, ਪਰ ਭਾਜਪਾ ਦਾ ਉਨ੍ਹਾਂ ਨੂੰ ਬਿਲਕੁਲ ਵੀ ਸਹਿਯੋਗ ਨਹੀਂ ਮਿਲ ਰਿਹਾ।
ਵਿਧਾਇਕ ਧਾਲੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਤੇ ਪਾਕਿਸਤਾਨ ਦੀ ਲੱਗਦੀ ਹੱਦ 532 ਕਿਲੋਮੀਟਰ ਦੀ ਹੈ ,ਇੱਥੇ ਇਕੱਲਾ ਪੰਜਾਬ ਪੁਲਿਸ ਜਾਂ ਪੰਜਾਬ ਦੀਆਂ ਹੋਰ ਸਰਕਾਰੀ ਏਜੰਸੀਆਂ ਨਸ਼ਾ ਤਸਕਰਾਂ ਜਾਂ ਗੈਂਗਸਟਰਾਂ ਨੂੰ ਕਾਬੂ ਨਹੀਂ ਕਰ ਸਕਦੀਆਂ ,ਪਰ ਜੇਕਰ ਕੇਂਦਰ ਸਰਕਾਰ ਸਹਿਯੋਗ ਕਰੇ ਤਾਂ ਇਸ ਸਮੱਸਿਆ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਇਸ ਦੇ ਬਾਵਜੂਦ ਉਹ ਆਪਣੇ ਪੱਧਰ ਤੇ ਇਨ੍ਹਾਂ ਨੂੰ ਠੱਲ ਪਾਉਣ ਲਈ ਲੱਗੇ ਹੋਏ ਹਨ ਤੇ ਉਦੋਂ ਤੱਕ ਭਗਵੰਤ ਮਾਨ ਦੀ ਸਰਕਾਰ ਟਿੱਕ ਕੇ ਨਹੀਂ ਬੈਠੇਗੀ, ਜਦੋਂ ਤੱਕ ਇਨ੍ਹਾਂ ਨੂੰ ਨੱਥ ਨਹੀਂ ਪਾ ਲਈ ਜਾਂਦੀ।
;
;
;
;
;
;
;
;
;