JALANDHAR WEATHER

ਟਿੱਪਰ ਨੂੰ ਓਵਰਟੇਕ ਕਰ ਰਹੀ ਕਾਰ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ

ਮਾਹਿਲਪੁਰ (ਹੁਸ਼ਿਆਰਪੁਰ), 26 ਜੂਨ (ਰਜਿੰਦਰ ਸਿੰਘ)- ਅੱਜ ਬਾਅਦ ਦੁਪਹਿਰ ਕਰੀਬ 3.00 ਵਜੇ ਮਾਹਿਲਪੁਰ-ਹੁਸ਼ਿਆਰਪੁਰ ਰੋਡ ਪਿੰਡ ਚੱਬੇਵਾਲ ਦੇ ਬਾਹਰਵਾਰ ਮੋਟਰਸਾਈਕਲ ਨੂੰ ਸਾਹਮਣੇ ਤੋਂ ਟਿੱਪਰ ਨੂੰ ਓਵਰਟੇਕ ਕਰ ਰਹੀ ਕਾਰ ਵਲੋਂ ਟੱਕਰ ਮਾਰਨ ਤੇ ਮੋਟਰਸਾਈਕਲ ਚਾਲਕ 24 ਸਾਲਾਂ ਨੌਜ਼ਵਾਨ ਦੀ ਮੌਕੇ ਤੇ ਮੌਤ ਹੋ ਗਈ।

ਮ੍ਰਿਤਕ ਹਰਜੀਤ ਸਿੰਘ ਪੁੱਤਰ ਸੁਖਜੀਤ ਸਿੰਘ ਜੌ ਕਿ ਬਲਾਕ ਮਾਹਿਲਪੁਰ ਨਾਲ ਲੱਗਦੇ ਪਿੰਡ ਲੰਗੇਰੀ ਦਾ ਵਸਨੀਕ ਸੀ। ਮ੍ਰਿਤਕ ਹਰਜੀਤ ਸਿੰਘ ਬਿਜਲੀ ਦਾ ਕੰਮ ਕਰਦਾ ਸੀ ਜੋ ਕਿ ਕੰਮਕਾਜ ਦੇ ਸਿਲਸਿਲੇ ਹੁਸ਼ਿਆਰਪੁਰ ਨੂੰ ਜਾ ਰਿਹਾ ਸੀ। ਮੌਕੇ ਤੇ ਮਿਲੀ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਵੱਲ ਤੋ ਆ ਰਹੀ ਕਾਰ ਜੌ ਕਿ ਇਕ ਟਿੱਪਰ ਨੂੰ ਓਵਰਟੇਕ ਕਰ ਰਹੀ ਸੀ ਸਿੱਧੀ ਮੋਟਰਸਾਈਕਲ ਨਾਲ ਟਕਰਾਅ ਗਈ। ਥਾਣਾ ਚੱਬੇਵਾਲ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ