ਔਰਤਾਂ ਦੀ ਆਰਥਿਕ ਸੁਰੱਖਿਆ ਅਤੇ ਹਰ ਪਿੰਡ ਤੱਕ ਬਿਹਤਰ ਸਹੂਲਤਾਂ ਪਹੁੰਚਾਉਣਾ ਹੀ ਸਾਡਾ ਮੁੱਖ ਮਕਸਦ ਹੈ - ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 26 ਜੂਨ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਅੱਜ ਸਮਾਣਾ ਹਲਕੇ ਦੇ ਪਿੰਡ ਗਾਜੇਵਾਸ ਵਿਖੇ "ਲੋਕ ਮਿਲਣੀ" ਦੌਰਾਨ ਲੋਕਾਂ ਨਾਲ ਰੂ-ਬ-ਰੂ ਹੋਏ… ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ...।ਗਾਜੇਵਾਸ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸਰਪੰਚ ਸਾਹਿਬ ਨੂੰ ਸੌਂਪਿਆ... ਔਰਤਾਂ ਦੀ ਆਰਥਿਕ ਸੁਰੱਖਿਆ, ਮੁਫ਼ਤ ਇਲਾਜ ਅਤੇ ਹਰ ਪਿੰਡ ਤੱਕ ਬਿਹਤਰ ਸਹੂਲਤਾਂ ਪਹੁੰਚਾਉਣਾ ਹੀ ਸਾਡਾ ਮੁੱਖ ਮਕਸਦ ਹੈ...ਸਾਡਾ ਇਕੋ ਟੀਚਾ ਹੈ ਕਿ ਹਰ ਘਰ ਤੱਕ ਸੁਖ ਸੁਵਿਧਾਵਾਂ ਪਹੁੰਚਣ ਅਤੇ ਪੰਜਾਬ ਨੂੰ ਹਰ ਖੇਤਰ ਵਿਚ ਨੰਬਰ-1 ਬਣਾਉਣਾ…ਲੋਕਾਂ ਦੇ ਆਸ਼ੀਰਵਾਦ ਨਾਲ ਅਸੀਂ ਮਿਲ ਕੇ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਅੱਗੇ ਵਧ ਰਹੇ ਹਾਂ.. ।
;
;
;
;
;
;
;
;