JALANDHAR WEATHER

ਪਹਿਲੇ ਟੀ-20 ਵਿਚ ਆਇਰਲੈਂਡ ਹੱਥੋਂ 34 ਦੌੜਾਂ ਨਾਲ ਹਾਰਿਆ ਭਾਰਤ

ਸਟੋਰਮੋਂਟ (ਆਇਰਲੈਂਡ), 26 ਜੂਨ - ਭਾਰਤ ਅਤੇ ਆਇਰਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲੇ ਟੀ-20 ਮੈਚ ਵਿਚ ਭਾਰਤ ਨੂੰ ਮੇਜ਼ਬਾਨ ਟੀਮ ਹੱਥੋਂ 34 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਸਟੋਰਮੋਂਟ ਕ੍ਰਿਕਟ ਗਰਾਊਂਡ ਵਿਚ ਹੋਏ ਇਸ ਮੁਕਾਬਲੇ ਵਿਚ ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਆਇਰਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆ ਆਇਰਲੈਂਡ ਦੀ ਟੀਮ ਨੇ ਨਿਰਧਾਰਤ 20 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ 'ਤੇ 182 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 18.5 ਓਵਰਾਂ ਵਿਚ 148 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਦੇ ਨਾਲ ਹੀ ਆਇਰਲੈਂਡ ਦੀ ਟੀਮ ਨੇ 2 ਮੈਚਾਂ ਦੀ ਲੜੀ ਵਿਚ 1-0 ਦੀ ਬੜਤ ਹਾਸਲ ਕਰ ਲਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ