ਮੁੱਖ ਮੰਤਰੀ ਦੇ ਨਾਲ ਨਾਲ ਸ਼੍ਰੋਮਣੀ ਕਮੇਟੀ ਇਜਲਾਸ ਵਿਚ ਸੁਖਬੀਰ ਸਿੰਘ ਬਾਦਲ ਦੇ ਖਿਲਾਫ਼ ਵੀ ਮਤਾ ਲਿਆਂਦਾ ਜਾਵੇ- ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਜੋ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖਿਲਾਫ਼ ਮਤਾ ਲਿਆਉਣ ਲਈ ਸ਼੍ਰੋਮਣੀ ਕਮੇਟੀ ਦਾ ਜੋ ਜਨਰਲ ਇਜਲਾਸ ਸੱਦਿਆ ਗਿਆ ਹੈ, ਉਸ ਵਿਚ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਤੋਂ ਭਗੋੜਾ ਹੋਣ ਦੇ ਦੋਸ਼ ਤਹਿਤ ਉਨ੍ਹਾਂ ਵਿਰੁੱਧ ਮਤਾ ਪਾਸ ਕੀਤਾ ਜਾਵੇ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਜਥੇਦਾਰ ਨੂੰ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦੇਣੇ ਚਾਹੀਦੇ ਹਨ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖਿਲਾਫ਼ ਜੋ ਵੱਖ-ਵੱਖ ਥਾਵਾਂ ਤੇ ਬੋਰਡ ਲਗਾਏ ਗਏ ਹਨ ਉਸ ਨਾਲ ਪਿੰਡਾਂ ਵਿਚ ਆਪਸੀ ਟਕਰਾਅ ਪੈਦਾ ਹੋ ਰਿਹਾ, ਇਸ ਲਈ ਇਹ ਬੋਰਡ ਨਾ ਲਗਾਏ ਜਾਣ। ਉਨ੍ਹਾਂ ਇਹ ਵੀ ਇਤਰਾਜ਼ ਜਤਾਇਆ ਕਿ ਸ਼੍ਰੋਮਣੀ ਕਮੇਟੀ ਵਲੋਂ ਸੰਗਤ ਤੇ ਗੁਰੂ ਕੀ ਗੋਲਕ ਦੇ ਪੈਸੇ ਦੀ ਅਜਿਹੇ ਬੋਰਡ ਲਗਾ ਕੇ ਦੁਰਵਰਤੋਂ ਕੀਤੀ ਜਾ ਰਹੀ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਵੱਡੇ ਪੱਧਰ ਤੇ ਕਰਜ਼ੇ ਲੈ ਕੇ ਉਸ ਨਾਲ ਲੋਕਾਂ ਨੂੰ ਸਹੂਲਤਾਂ ਦੇਣ ਦੇ ਨਾਂ ਤੇ ਆਪਣੀ ਪਾਰਟੀ ਦੇ ਚੋਣ ਪ੍ਰਚਾਰ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰ ਸੁਖਬੀਰ ਸਿੰਘ ਬਾਦਲ ਵਿਰੁੱਧ ਮਤਾ ਲਿਆਉਣ ਲਈ ਇਜਲਾਸ ਦੌਰਾਨ ਮੰਗ ਕਰਨਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਗੋਬਿੰਦ ਸਿੰਘ ਲੌਂਗੋਵਾਲ, ਮਾਸਟਰ ਮਿੱਠੂ ਸਿੰਘ ਕਾਹਨੇ ਕੇ, ਭਾਈ ਮਨਜੀਤ ਸਿੰਘ ਭੂਰਾ ਕੋਹਨਾ ਸਮੇਤ ਹੋਰ ਸੀਨੀਅਰ ਪਾਰਟੀ ਆਗੂ ਹਾਜ਼ਰ ਸਨ।
;
;
;
;
;
;
;
;
;