ਕਪੂਰਥਲਾ ਵਿਖੇ ਮਨਦੀਪ ਟੈਂਟ ਹਾਊਸ ਦੇ ਗੋਦਾਮ ਵਿਚ ਲੱਗੀ ਭਿਆਨਕ ਅੱਗ
ਕਪੂਰਥਲਾ, 27 ਜੂਨ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ ਵਿਖੇ ਜੰਮੂ ਪੈਲਸ ਨੇੜੇ ਮਨਦੀਪ ਟੈਂਟ ਹਾਊਸ ਦੇ ਗੋਦਾਮ ਵਿਚ ਅਚਾਨਕ ਅੱਗ ਲੱਗ ਜਾਣ ਕਾਰਨ ਟੈਂਟ ਹਾਊਸ ਦਾ ਲਗਭਗ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੋਦਾਮ ਨੂੰ ਅੱਗ ਲੱਗਣ ਦੇ ਕਾਰਨ ਦਾ ਹਾਲੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ।
ਅੱਗ ਲੱਗਣ ਦੀ ਸੂਚਨਾ ਮਿਲਣ ਤੇ ਫਾਇਰ ਬ੍ਰਿਗੇਡ ਤੋਂ ਫਾਇਰਮੈਨ ਗੁਰਪ੍ਰੀਤ ਸਿੰਘ ਆਪਣੀ ਟੀਮ ਸਮੇਤ ਮੌਕੇ ਤੇ ਪੁੱਜੇ ਤੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
;
;
;
;
;
;
;
;
;