JALANDHAR WEATHER

ਡੇਰਾ ਬਾਬਾ ਨਾਨਕ ਪੁਲਿਸ ਵਲੋਂ ਅਸਲੇ ਸਮੇਤ ਇਕ ਕਾਬੂ

ਡੇਰਾ ਬਾਬਾ ਨਾਨਕ, 27 ਜੂਨ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਪੁਲਿਸ ਵਲੋਂ ਅੱਜ ਇਕ ਨੌਜਵਾਨ ਨੂੰ ਇੱਕ ਦੇਸੀ ਕੱਟੇ ਸਮੇਤ ਕਾਬੂ ਕੀਤਾ ਗਿਆ। ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਵਿਕਰਮ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਸਮਰਾਂ ਡੇਰਾ ਬਾਬਾ ਨਾਨਕ ਵਜੋਂ ਹੋਈ ਹੈ। ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਖਿਲਾਫ਼ ਬਣਦੀਆਂ ਧਰਾਵਾਂ ਤਹਿਤ ਪਰਚਾ ਦਰਜ ਕਰ ਦਿੱਤਾ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ