ਪੁਲਿਸ ਵਲੋਂ ਡੋਨੀ ਬੱਲ ਗੈਂਗ ਦਾ ਮੁੱਖ ਸਰਗਨਾਹ ਅਤੇ ਇਕ ਅਸਲਾ ਤਸਕਰ ਭਾਰੀ ਅਸਲੇ ਸਮੇਤ ਗ੍ਰਿਫ਼ਤਾਰ
ਜਲੰਧਰ, 27 ਜੂਨ (ਦਵਿੰਦਰ)- ਸੀ.ਆਈ.ਏ. ਸਟਾਫ ਜਲੰਧਰ-ਦਿਹਾਤੀ ਦੀ ਪੁਲਿਸ ਵਲੋਂ ਡੋਨੀ ਬੱਲ ਗੈਂਗ ਦਾ ਮੁੱਖ ਸਰਗਨਾਹ ਅਤੇ ਇਕ ਅਸਲਾ ਤਸਕਰ ਭਾਰੀ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਸ.ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਅਤੇ ਅਸਲਾ ਤਸਕਰਾਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵਨੀਤ ਐਹਲਾਵਤ, ਆਈ.ਪੀ.ਐਸ., ਪੁਲਿਸ ਕਪਤਾਨ (ਤਫਤੀਸ਼) ਅਤੇ ਲਖਵਿੰਦਰ ਸਿੰਘ, ਪੀ.ਪੀ.ਐਸ., ਉਪ ਪੁਲਿਸ ਕਪਤਾਨ (ਤਫਤੀਸ਼), ਜਲੰਧਰ-ਦਿਹਾਤੀ ਦੀ ਅਗਵਾਈ ਹੇਠ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਸੀ.ਆਈ.ਏ. ਸਟਾਫ਼ ਜਲੰਧਰ-ਦਿਹਾਤੀ ਦੀਆਂ ਟੀਮਾਂ ਵਲੋਂ ਕੀਤੀ ਗਈ ਕਾਰਵਾਈ ਦੌਰਾਨ ਡੋਨੀ ਬੱਲ ਗੈਂਗ ਦੇ ਮੁੱਖ ਸਾਥੀ ਸੁਖਜਿੰਦਰ ਸਿੰਘ ਉਰਫ ਬਿੱਟੂ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਇਕ 30 ਬੋਰ ਪਿਸਟਲ ਸਮੇਤ 03 ਮੈਗਜ਼ੀਨ, 09 ਜਿੰਦਾ ਰੋਂਦ ਅਤੇ ਇੱਕ 12 ਬੋਰ ਪੰਪ ਐਕਸ਼ਨ ਗੰਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਇੱਕ ਹੋਰ ਅਸਲਾ ਤਸਕਰ ਨੂੰ ਇੱਕ 32 ਬੋਰ ਪਿਸਟਲ ਸਮੇਤ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸ.ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਮਿਤੀ 12.03.2026 ਨੂੰ ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇੱਕ ਸਕਾਰਪੀਓ ਅਤੇ ਸਵਿਫਟ ਗੱਡੀ ਦੀ ਚੈਕਿੰਗ ਕੀਤੀ ਜਾ ਰਹੀ ਸੀ। ਚੈਕਿੰਗ ਦੌਰਾਨ ਸਕਾਰਪੀਓ ਗੱਡੀ ਵਿੱਚੋਂ ਇੱਕ ਵਿਦੇਸ਼ੀ ਗਲੌਕ ਪਿਸਟਲ ਸਮੇਤ ਜਿੰਦਾ ਰੋਂਦ ਬਰਾਮਦ ਕੀਤੇ ਗਏ ਸਨ। ਗੱਡੀਆਂ ਸਮੇਤ ਵਿਅਕਤੀਆਂ ਨੂੰ ਕਾਬੂ ਕਰਦੇ ਸਮੇਂ ਇੱਕ ਨੌਜਵਾਨ ਮੌਕੇ ਤੋਂ ਇੱਕ ਸਪਲੈਂਡਰ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਿਆ ਸੀ।
ਉਕਤ ਵਿਅਕਤੀ ਦੀ ਪਛਾਣ ਸੁਖਜਿੰਦਰ ਸਿੰਘ ਉਰਫ ਬਿੱਟੂ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਕੰਮੋਕੇ, ਥਾਣਾ ਬਿਆਸ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਸੀ, ਜੋ ਕਿ ਵਿਦੇਸ਼ ਵਿੱਚ ਬੈਠੇ ਗੈਂਗਸਟਰ ਡੋਨੀ ਬੱਲ ਦਾ ਕਰੀਬੀ ਸਾਥੀ ਅਤੇ ਗੈਂਗ ਦਾ ਸਰਗਰਮ ਮੈਂਬਰ ਹੈ। ਇਸ ਸਬੰਧੀ ਮੁਕੱਦਮਾ ਨੰਬਰ 48 ਮਿਤੀ 12.03.2026 ਜੁਰਮ 132, 221 ਬੀ.ਐਨ.ਐਸ. ਅਤੇ 25-54-59 ਅਸਲਾ ਐਕਟ ਅਧੀਨ ਥਾਣਾ ਮਹਿਤਪੁਰ ਵਿਖੇ ਅਤੇ ਮੁਕੱਦਮਾ ਨੰਬਰ 49 ਮਿਤੀ 13.03.2026 ਜੁਰਮ 379-ਬੀ ਬੀ.ਐਨ.ਐਸ. ਅਧੀਨ ਥਾਣਾ ਮਹਿਤਪੁਰ, ਜ਼ਿਲ੍ਹਾ ਜਲੰਧਰ-ਦਿਹਾਤੀ ਵਿਖੇ ਦਰਜ ਰਜਿਸਟਰ ਕੀਤੇ ਗਏ ਸਨ।
;
;
;
;
;
;
;
;