JALANDHAR WEATHER

ਬਿਮਾਰੀ ਕਾਰਨ ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਮੌਤ

ਕਪੂਰਥਲਾ, 27 ਜੂਨ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਬਿਮਾਰ ਹੋਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਤਾਇਨਾਤ ਡਿਊਟੀ ਡਾਕਟਰ ਸਾਹਿਲ ਗਰਗ ਨੇ ਦੱਸਿਆ ਕਿ ਅੱਜ ਸਵੇਰੇ ਤੜਕਸਾਰ ਅਮਰੀਕ ਚੰਦ ਪੁੱਤਰ ਕੁਲਵਿੰਦਰ ਸਿੰਘ ਵਾਸੀ ਵਡਾਲਾ ਜ਼ਿਲ੍ਹਾ ਜਲੰਧਰ ਜੋ ਕਿ ਕੇਂਦਰੀ ਜੇਲ੍ਹ ਵਿਚ ਐਨ.ਡੀ.ਪੀ.ਐਸ. ਦੇ ਕੇਸ ਵਿਚ ਬੰਦ ਸੀ।

ਅੱਜ ਜਦੋਂ ਉਸ ਦੀ ਸਿਹਤ ਖ਼ਰਾਬ ਹੋਣ ਉਪਰੰਤ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਕੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ