JALANDHAR WEATHER

3 ਪਿਸਤੌਲਾਂ ਅਤੇ 14 ਜ਼ਿੰਦਾ ਕਾਰਤੂਸਾਂ ਸਮੇਤ 4 ਨੌਜਵਾਨ ਕਾਬੂ

ਅਜਨਾਲਾ (ਅੰਮ੍ਰਿਤਸਰ), 28 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੀ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਕਾਰੀ ਕਾਲਜ ਅਜਨਾਲਾ ਨੇੜੇ ਮੌਜੂਦ ਪੁਲਿਸ ਪਾਰਟੀ ਵਲੋਂ ਮੋਟਰਸਾਈਕਲ ਸਵਾਰ 4 ਨੌਜਵਾਨਾਂ ਨੂੰ ਤਿੰਨ ਪਿਸਤੌਲਾਂ ਅਤੇ 14 ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਥਾਣਾ ਅਜਨਾਲਾ ਦੇ ਤਫਤੀਸ਼ੀ ਅਧਿਕਾਰੀ ਬਲਦੇਵ ਰਾਜ ਅਨੁਸਾਰ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਨੌਜਵਾਨਾਂ ਦੀ ਪਹਿਚਾਜ਼ ਸਨੀ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਲਦੇਹ, ਲਵਜੀਤ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਸਰਾਏ, ਗੁਰਸੇਵਕ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਫੁੱਲੇਚੱਕ ਅਤੇ ਸਵਰਾਜ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਤੇੜਾ ਕਲਾਂ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ਥਾਣਾ ਅਜਨਾਲਾ ਵਿਖੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ