JALANDHAR WEATHER

ਤੇਜ਼ ਮੀਂਹ ਅਤੇ ਹਨ੍ਹੇਰੀ ਨੇ ਗਰਮੀ ਅਤੇ ਬਿਜਲੀ ਕੱਟਾਂ ਤੋਂ ਸਤਾਏ ਲੋਕਾਂ ਨੂੰ ਦਿੱਤੀ ਵੱਡੀ ਰਾਹਤ

ਸੁਲਤਾਨਪੁਰ ਲੋਧੀ (ਕਪੂਰਥਲਾ), 28 ਜੂਨ (ਥਿੰਦ) - ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਬੀਤੇ ਤਿੰਨ ਚਾਰ ਦਿਨਾਂ ਤੋਂ ਸਖ਼ਤ ਗਰਮੀ ਅਤੇ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੂੰ ਅੱਜ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਸਵੇਰ ਵੇਲੇ ਇਕ ਦਮ ਤੇਜ਼ ਹਨ੍ਹੇਰੀ ਅਤੇ ਮੀਂਹ ਆ ਗਿਆ। ਬੀਤੇ ਤਿੰਨ ਚਾਰ ਦਿਨਾਂ ਤੋਂ ਮੋਟਰਾਂ 'ਤੇ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਡਾਢੇ ਪ੍ਰੇਸ਼ਾਨ ਸਨ ਅਤੇ ਝੋਨੇ ਦੀ ਫ਼ਸਲ ਨੂੰ ਪਾਣੀ ਦੇਣ ਲਈ ਜਨਰੇਟਰਾਂ ਤੇ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪੈ ਰਿਹਾ ਸੀ। ਮੀਂਹ ਨਾਲ ਤਾਪਮਾਨ ਵਿਚ ਵੀ ਗਿਰਾਵਟ ਆਈ ਹੈ।ਮੀਹ ਪੈਣ ਨਾਲ ਜ਼ੋਰਾਂ ਤੇ ਚੱਲ ਰਹੀ ਮੱਕੀ ਦੀ ਫ਼ਸਲ ਦੀ ਕਟਾਈ ਵੀ ਪ੍ਰਭਾਵਿਤ ਹੋਵੇਗੀ। ਮੰਡੀਆਂ ਵਿਚ ਪਈ ਮੱਕੀ ਦੀ ਫ਼ਸਲ ਨੂੰ ਭਿੱਜਣ ਤੋਂ ਬਚਾਉਣ ਲਈ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਾਫ਼ੀ ਜੱਦੋ ਜਹਿਦ ਕਰਨੀਂ ਪਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ