ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਦੀ ਮਜ਼ਬੂਤ ਆਵਾਜ਼ ਬਣੀ ਹੈ - ਕੰਵਰਪ੍ਰਤਾਪ ਅਜਨਾਲਾ
ਰਾਜਾਸਾਂਸੀ (ਅੰਮ੍ਰਿਤਸਰ), 28 ਜੂਨ (ਹਰਦੀਪ ਸਿੰਘ ਖੀਵਾ) - ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਦੀ ਮਜ਼ਬੂਤ ਆਵਾਜ਼ ਬਣੀ ਹੈ ਅਤੇ ਅੱਗੇ ਵੀ ਉਨ੍ਹਾਂ ਦੇ ਹੱਕਾਂ ਲਈ ਡਟ ਕੇ ਸੰਘਰਸ਼ ਕਰਦੀ ਰਹੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਾਂਗਰਸ ਦੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਜਿਲ੍ਹਾ ਮੀਤ ਪ੍ਰਧਾਨ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਕਾਂਗਰਸ ਕਮੇਟੀ ਨੇ ਆਪਣੇ ਗ੍ਰਹਿ ਵਿਖੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਵਿਦਿਆਰਥੀਆਂ ਦੀ ਗੂੰਜ’ ਪ੍ਰੋਗਰਾਮ ਤਹਿਤ ਨੀਟ ਪੇਪਰ ਲੀਕ ਮਾਮਲੇ ਸੰਬੰਧੀ ਕਾਂਗਰਸ ਹਾਈਕਮਾਂਡ ਵਲੋਂ ਵਿਦਿਆਰਥੀਆਂ ਦੇ ਹੱਕ ਵਿਚ ਡਟ ਕੇ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹਲ ਗਾਂਧੀ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਸੂਬੇ ਦੀ ਪੰਜਾਬ ਕਾਂਗਰਸ ਲੀਡਰਸ਼ਿਪ ਵਲੋਂ ਜ਼ਿੰਮੇਵਾਰੀ ਨਿਭਾਉਂਦਿਆਂ ਨੀਟ ਪੇਪਰ ਲੀਕ ਕਾਰਨ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੋਈ ਮਾਨਸਿਕ ਪਰੇਸ਼ਾਨੀ, ਪ੍ਰੀਖਿਆ ਪ੍ਰਣਾਲੀ ਦੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਜੁੜੇ ਗੰਭੀਰ ਮੁੱਦਿਆਂ ਨੂੰ ਉਠਾਇਆ ਗਿਆ। ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਜਾਂ ਸਮਝੌਤਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
;
;
;
;
;
;
;
;
;