JALANDHAR WEATHER

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਜਾਣਗੇ - ਮੁੱਖ ਮੰਤਰੀ ਭਗਵੰਤ ਮਾਨ

ਅੰਮ੍ਰਿਤਸਰ, 28 ਜੂਨ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੁਲਾਇਆ ਹੈ। ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾਉਣ ਦੀ ਸੋਚ ਵੀ ਨਹੀਂ ਸਕਦੇ। ਸਾਡੇ ਸਾਰੇ ਮੰਤਰੀ ਤੇ ਵਿਧਾਇਕ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਜਾਣਗੇ। ਸਾਰੇ ਮੰਤਰੀ ਤੇ ਵਿਧਾਇਕ ਲਿਖਤੀ ਸਰਕਾਰ ਦਾ ਪੱਖ ਰੱਖਣਗੇ। ਉਨ੍ਹਾਂ ਕਿਹਾ ਕਿ ਮੈਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਹੀਂ ਬੁਲਾਇਆ ਇਸ ਲਈ ਮੈਂ ਨਹੀ ਜਾਵਾਂਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ