JALANDHAR WEATHER

ਪਿੰਡ ਨੰਗਲ ਵੰਝਾਵਾਲਾ ਦੇ 23 ਸਾਲਾਂ ਨੌਜਵਾਨ ਗੁਰਸੇਵਕ ਸਿੰਘ ਦੀ ਪਾਣੀ ਵਿਚ ਡੁੱਬਣ ਕਾਰਨ ਹੋਈ ਦਰਦਨਾਕ ਮੌਤ

ਅਜਨਾਲਾ, 28 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਰੋਜ਼ੀ ਰੋਟੀ ਖਾਤਿਰ ਵਿਦੇਸ਼ ਗਏ ਅਜਨਾਲਾ ਨੇੜਲੇ ਪਿੰਡ ਨੰਗਲ ਵੰਝਾਵਾਲਾ ਦੇ 23 ਸਾਲਾਂ ਨੌਜਵਾਨ ਗੁਰਸੇਵਕ ਸਿੰਘ ਦੀ ਬੀਤੀ ਸ਼ਾਮ ਸਲੋਵਾਕੀਆ ਵਿਖੇ ਅਚਾਨਕ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਜਾਣ ਨਾਲ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਮ੍ਰਿਤਕ ਨੌਜਵਾਨ ਗੁਰਸੇਵਕ ਸਿੰਘ ਦੇ ਪਿਤਾ ਸਰਤਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਸੇਵਕ ਸਿੰਘ ਕਰੀਬ 8 ਮਹੀਨੇ ਪਹਿਲਾਂ ਆਪਣੇ ਅਤੇ ਪਰਿਵਾਰ ਦੇ ਸੁਨਹਿਰੇ ਭਵਿੱਖ ਲਈ ਵਰਕ ਵੀਜ਼ੇ ’ਤੇ ਸਲੋਵਾਕੀਆ ਗਿਆ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਉਮੀਦ ਸੀ ਕਿ ਪੁੱਤਰ ਵਿਦੇਸ਼ ਵਿਚ ਮਿਹਨਤ ਕਰਕੇ ਘਰ ਦੀ ਆਰਥਿਕ ਹਾਲਤ ਮਜ਼ਬੂਤ ਕਰੇਗਾ, ਪਰ ਅਚਾਨਕ ਵਾਪਰੀ ਇਸ ਘਟਨਾ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ।

ਸਰਤਾਜ ਸਿੰਘ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਸ਼ਾਮ ਸਾਨੂੰ ਵਿਦੇਸ਼ ਤੋਂ ਸੂਚਨਾ ਮਿਲੀ ਸੀ ਕਿ ਗੁਰਸੇਵਕ ਸਿੰਘ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ। ਇਹ ਖ਼ਬਰ ਮਿਲਦਿਆਂ ਹੀ ਪਰਿਵਾਰ ਵਿਚ ਚੀਕ-ਚਿਹਾੜਾ ਮਚ ਗਿਆ ਅਤੇ ਘਰ ਦਾ ਮਾਹੌਲ ਗਮਗੀਨ ਹੋ ਗਿਆ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਕੋਲ ਅਪੀਲ ਕੀਤੀ ਹੈ ਕਿ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਪਰਿਵਾਰ ਆਪਣੇ ਪੁੱਤਰ ਦਾ ਆਖ਼ਰੀ ਦਰਸ਼ਨ ਕਰ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ