JALANDHAR WEATHER

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਇਕਬਾਲ ਸਿੰਘ ਮਾਹਲ ਨੂੰ ਹਲਕਾ ਕਾਦੀਆਂ ਦਾ ਸੇਵਾਦਾਰ ਐਲਾਨਿਆ

ਬਟਾਲਾ, 28 ਜੂਨ (ਸਤਿੰਦਰ ਸਿੰਘ)- ਅੱਜ ਵਿਧਾਨ ਸਭਾ ਹਲਕਾ ਕਾਦੀਆਂ ਵਿਚ ਰੈਲੀ ਦੌਰਾਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਗੁਰਇਕਬਾਲ ਸਿੰਘ ਮਾਹਲ ਨੂੰ ਹਲਕੇ ਦਾ ਸੇਵਾਦਾਰ ਐਲਾਨ ਦਿੱਤਾ ਹੈ। ਯਾਦ ਰਹੇ ਕਿ ਇਸ ਤੋਂ ਪਹਿਲਾਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਹਲਕਾ ਇੰਚਾਰਜ ਵਜੋਂ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੇ 2022 ਦੀ ਚੋਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਲੜੀ ਸੀ ਜਦਕਿ ਹੁਣ ਕੁਝ ਦਿਨ ਪਹਿਲਾਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਰਦਾਰ ਗੁਰਇਕਬਾਲ ਸਿੰਘ ਮਾਹਲ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੈਲੀ ਦੌਰਾਨ ਹਲਕੇ ਦਾ ਸੇਵਾਦਾਰ ਐਲਾਨਦਿਆਂ ਉਨ੍ਹਾਂ ਨੂੰ ਹਲਕੇ ਵਿਚ ਕੰਮ ਕਰਨ ਲਈ ਥਾਪੜਾ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ