JALANDHAR WEATHER

ਕਿਸਾਨਾਂ ਵਲੋਂ ਬਿਜਲੀ ਗਰਿੰਡ ਧੌਲਾ ਦਾ ਘਿਰਾਓ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ

ਬਰਨਾਲਾ/ਰੂੜੇਕੇ ਕਲਾਂ, 28 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)- ਪਿਛਲੇ ਦਿਨਾਂ ਤੋਂ ਲੈ ਕੇ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਨਾ ਆਉਣ ਕਰਕੇ ਦੁਖੀ ਇਲਾਕੇ ਦੇ ਪਿੰਡਾਂ ਦੇ ਕਿਸਾਨਾਂ ਨੇ ਭਕਿਯੂ ਉਂਗਰਾਹਾਂ ਦੇ ਆਗੂਆਂ ਦੀ ਅਗਵਾਈ ਵਿਚ ਘਿਰਾਓ ਕਰਕੇ ਕਿਸਾਨ ਆਗੂ ਬਲਜਿੰਦਰ ਸਿੰਘ ਧੌਲਾ, ਬਲਾਕ ਸੰਮਤੀ ਮੈਂਬਰ ਰਾਜਿੰਦਰ ਸਿੰਘ ਤੇ ਹੋਰ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਤੋਂ ਲੈ ਕੇ ਖੇਤੀ ਮੋਟਰਾਂ ਲਈ ਬਿਲਕੁਲ ਵੀ ਬਿਜਲੀ ਸਪਲਾਈ ਨਹੀਂ ਆ ਰਹੀ ਹੈ। ਜਿਸ ਕਰਕੇ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਰਹੀਆਂ ਹਨ। ਗ਼ਰੀਬ ਕਿਸਾਨਾਂ ਦਾ ਝੋਨਾ ਸੁੱਕ ਮਰ ਰਿਹਾ ਹੈ।

ਸੋਕੇ ਵਰਗੇ ਹਾਲਾਤ ਪੈਦਾ ਹੋ ਚੁੱਕੇ ਹਨ। ਇਕੱਤਰ ਸਮੂਹ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਪੱਕਾ ਮੋਰਚਾ ਲਗਾ ਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਜਿਨ੍ਹਾਂ ਸਮਾਂ ਬਿਜਲੀ ਸਪਲਾਈ ਦਾ ਹੱਲ ਨਹੀਂ ਕੀਤਾ ਜਾਂਦਾ ਧਰਨਾ ਜਾਰੀ ਰੱਖਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ