ਜੈਤੋ ਦੇ ਬਾਂਸਲ ਸਵੀਟ ਹਾਊਸ ’ਚ ਚੋਰੀ, 2.5 ਲੱਖ ਰੁਪਏ ਦੀ ਨਗਦੀ ਲੈ ਕੇ ਫ਼ਰਾਰ
ਜੈਤੋ, 28 ਜੂਨ (ਗੁਰਮੀਤਪਾਲ ਰੋੜੀਕਪੂਰਾ)- ਜੈਤੋ ਦੇ ਰਾਮਲੀਲਾ ਗਰਾਊਂਡ ਦੇ ਸਾਹਮਣੇ ਸਥਿਤ ਬਾਂਸਲ ਸਵੀਟ ਹਾਊਸ ਵਿਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਚੋਰ ਦੁਕਾਨ ਦੇ ਉੱਪਰ ਲੱਗੇ ਸ਼ੀਸ਼ੇ ਵਾਲੇ ਦਰਵਾਜ਼ੇ ਨੂੰ ਤੋੜ ਕੇ ਅੰਦਰ ਦਾਖ਼ਲ ਹੋਇਆ ਅਤੇ ਗੱਲੇ ਵਿਚੋਂ ਕਰੀਬ 2 ਲੱਖ 50 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਿਆ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਤੁਲਸੀ ਰਾਮ ਬਾਂਸਲ, ਨਗਰ ਕੌਂਸਲਰ ਜੈਤੋ ਅਤੇ ਬਾਂਸਲ ਸਵੀਟ ਹਾਊਸ ਦੇ ਮਾਲਕ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਕਾਰਨ ਪਿਛਲੇ ਦੋ ਦਿਨਾਂ ਤੋਂ ਦੁਕਾਨ ’ਤੇ ਨਹੀਂ ਆ ਸਕੇ। ਉਨ੍ਹਾਂ ਦੱਸਿਆ ਕਿ ਦੁਕਾਨ ਵਿਚ ਕਰੀਬ 2.5 ਲੱਖ ਰੁਪਏ ਤੋਂ ਵੱਧ ਨਗਦੀ ਪਈ ਹੋਈ ਸੀ, ਜਿਸ ਨੂੰ ਚੋਰ ਬੀਤੀ ਰਾਤ ਚੋਰੀ ਕਰਕੇ ਲੈ ਗਿਆ। ਇਸ ਮਾਮਲੇ ਸਬੰਧੀ ਪੁਲਿਸ ਥਾਣਾ ਮੁਖੀ ਇੰਸਪੈਕਟਰ ਨਵਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਦੌਰਾਨ ਚੋਰ ਦੀਆਂ ਕੁੱਝ ਤਸਵੀਰਾਂ ਸਾਹਮਣੇ ਆਈਆਂ ਹਨ।
ਪੁਲਿਸ ਵਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਚੋਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
;
;
;
;
;
;
;
;