JALANDHAR WEATHER

ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਿਆ

ਅਜਨਾਲਾ, ਗੱਗੋਮਾਹਲ, ਰਮਦਾਸ 29 ਜੂਨ (ਢਿੱਲੋਂ/ਸੰਧੂ/ਵਾਹਲਾ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨਾਲ-ਨਾਲ ਵਗਦੇ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ। ਸੂਤਰਾਂ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇਸ ਵੇਲੇ ਰਾਵੀ ਦਰਿਆ ਵਿਚ ਲਗਭਗ 1 ਲੱਖ ਕਿਊਸਿਕ ਤੋਂ ਵੱਧ ਪਾਣੀ ਆ ਰਿਹਾ ਹੈ, ਜੋ ਕਿ ਆਸਾਨੀ ਨਾਲ ਹੀ ਪਾਕਿਸਤਾਨ ਵਾਲੀ ਸਾਈਡ ਨੂੰ ਵਹਿ ਜਾਵੇਗਾ। ਇਸ ਲਈ ਰਾਵੀ ਦਰਿਆ ਦੇ ਨੇੜਲੇ ਲੋਕਾਂ ਲਈ ਕੋਈ ਖਤਰੇ ਵਾਲੀ ਗੱਲ ਨਹੀਂ ਹੈ I ਦੱਸ ਦਈਏ ਕਿ ਕੁਝ ਦਿਨ ਪਹਿਲਾਂ ਬੀ.ਬੀ.ਐਮ.ਬੀ. ਵਲੋਂ ਭਾਖੜਾ ਡੈਮ ਸਮੇਤ ਹੋਰਨਾ ਡੈਮਾਂ ਵਿਚ ਪਿਛਲੇ ਸਾਲਾਂ ਦੇ ਮੁਕਾਬਲੇ ਵੱਧ ਪਾਣੀ ਜ਼ਮਾਂ ਹੋਣ ਦੀ ਗੱਲ ਕਹੀ ਗਈ ਸੀ ਤੇ ਸਰਕਾਰਾਂ ਨੂੰ ਵੱਧ ਤੋਂ ਵੱਧ ਪਾਣੀ ਵਰਤਣ ਦੀ ਅਪੀਲ ਵੀ ਕੀਤੀ ਗਈ ਸੀ ਤਾਂ ਜੋ ਬਰਸਾਤੀ ਮੌਸਮ ਦੌਰਾਨ ਪਾਣੀ ‌ਜ਼ਿਆਦਾ ਜਮ੍ਹਾ ਹੋਣ ਕਾਰਨ ਹੜ੍ਹਾਂ ਵਰਗੇ ਹਾਲਾਤ ਨਾ ਬਣ ਸਕਣ I ਦੱਸਣਯੋਗ ਹੈ ਕਿ ਪਿਛਲੇ ਸਾਲ ਅਗਸਤ ਮਹੀਨੇ ਵਿਚ ਪਹਾੜੀ ਖੇਤਰਾਂ ਵਿਚ ਹੋਈਆਂ ਬਾਰਿਸ਼ਾਂ ਕਾਰਨ ਵੱਖ-ਵੱਖ ਡੈਮਾਂ ਵਿਚ ਪਾਣੀ ਜ਼ਿਆਦਾ ਵੱਧ ਜਾਣ ਕਾਰਨ ਰਾਵੀ ਦਰਿਆ ਸਮੇਤ ਹੋਰਨਾਂ ਦਰਿਆਵਾਂ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਸੀ I ਰਾਵੀ ਦਰਿਆ ਵਿਚ ਵੀ 14 ਲੱਖ ਕਿਊਸਿਕ ਤੋਂ ਵੱਧ ਪਾਣੀ ਛੱਡੇ ਜਾਣ ਕਾਰਨ ਪਠਾਨਕੋਟ ਅਤੇ ਗੁਰਦਾਸਪੁਰ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਜਨਾਲਾ ਵਿਚ ਸਭ ਤੋਂ ਵੱਧ ਨੁਕਸਾਨ ਹੋਇਆ ਸੀ। ਅਜਨਾਲਾ ਦੇ ਲਗਭਗ 150 ਪਿੰਡਾਂ ਵਿਚ ਹੜ੍ਹਾਂ ਦਾ ਪਾਣੀ ਆ ਜਾਣ ਕਾਰਨ ਹਜ਼ਾਰਾਂ ਏਕੜ ਫ਼ਸਲਾਂ ਤਬਾਹ ਹੋ ਗਈਆਂ ਸਨ ਅਤੇ ਲੋਕਾਂ ਦੇ ਘਰਾਂ ਦਾ ਵੀ ਵੱਡਾ ਨੁਕਸਾਨ ਹੋਇਆ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ