JALANDHAR WEATHER

ਪ੍ਰਵਾਸੀ ਨੇ ਹੀ ਕੀਤਾ ਪ੍ਰਵਾਸੀ ਮਜ਼ਦੂਰ ਦਾ ਕਤਲ

ਜਗਰਾਉਂ (ਲੁਧਿਆਣਾ), 29 ਜੂਨ (ਕੁਲਦੀਪ ਸਿੰਘ ਲੋਹਟ)- ਜਗਰਾਉਂ ਇਲਾਕੇ ਦੇ ਪਿੰਡ ਕੁਲਾਰ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਆਪਸੀ ਰੰਜਿਸ਼ ਦੇ ਚਲਦਿਆਂ ਇਕ ਪਰਵਾਸੀ ਮਜ਼ਦੂਰ ਨੇ ਹੀ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵੈਜ਼ਨਾਥ ਯਾਦਵ (ਉਮਰ ਕਰੀਬ 50 ਸਾਲ) ਵਜੋਂ ਹੋਈ ਹੈ, ਜੋ ਕਿ ਬਿਹਾਰ ਦੇ ਪਿੰਡ ਲੱਛਮੀਪੁਰ ਬਿਲਾਹੀ ਦਾ ਵਸਨੀਕ ਸੀ ਅਤੇ ਪਿਛਲੇ ਲਗਭਗ 22 ਸਾਲਾਂ ਤੋਂ ਪਰਦੀਪ ਸਿੰਘ ਪੁੱਤਰ ਮੁਹਿੰਦਰ ਸਿੰਘ ਵਾਸੀ ਕੁਲਾਰ ਦੀ ਮੋਟਰ ’ਤੇ ਰਹਿ ਰਿਹਾ ਸੀ। ਜਾਣਕਾਰੀ ਮੁਤਾਬਕ ਦੋਸ਼ੀ ਚਕਲੇਸ਼ ਯਾਦਵ ਨੇ ਕਿਸੇ ਸਮੇਂ ਮ੍ਰਿਤਕ ਵੈਜ਼ਨਾਥ ਯਾਦਵ ਦਾ ਸਾਈਕਲ ਵੇਚ ਦਿੱਤਾ ਸੀ।

ਇਸ ਗੱਲ ਨੂੰ ਲੈ ਕੇ ਦੋਵਾਂ ਵਿਚਕਾਰ ਕਾਫ਼ੀ ਸਮੇਂ ਤੋਂ ਤਣਾਅ ਅਤੇ ਨਾਰਾਜ਼ਗੀ ਚੱਲ ਰਹੀ ਸੀ। ਇਹ ਵਿਵਾਦ ਹੌਲੀ-ਹੌਲੀ ਵੱਡੇ ਟਕਰਾਅ ਵਿਚ ਤਬਦੀਲ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸੇ ਰੰਜਿਸ਼ ਦੇ ਚਲਦਿਆਂ ਚਕਲੇਸ਼ ਯਾਦਵ ਨੇ ਵੈਜ਼ਨਾਥ ਯਾਦਵ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾ ਇੰਨਾ ਘਾਤਕ ਸੀ ਕਿ ਵੈਜ਼ਨਾਥ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕਾਤਲ ਤੇ ਮ੍ਰਿਤਕ ਦੋਵੇਂ ਇਕੋ ਪਿੰਡ ਦੇ ਦੱਸੇ ਜਾ ਰਹੇ ਹਨ। ਚੌਕੀਮਾਨ ਪੁਲਿਸ ਠਾਣੇਦਾਰ ਸੁਖਵਿੰਦਰ ਸਿੰਘ ਨੇ ਮੌਕੇ 'ਤੇ ਪਹੁੰਚਕੇ ਲਾਸ਼ ਨੂੰ ਕਬਜੇ ਵਿਚ ਲੈ ਲਿਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਖਵਿੰਦਰ ਸਿੰਘ ਦਾ ਕਹਿਣਾਂ ਹੈ ਕਿ ਕਤਲ ਦੇ ਕਾਰਨਾਂ ਅਤੇ ਘਟਨਾ ਦੇ ਸੂਖਭ ਪੱਖਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ