ਨਿਗਮ ਹਾਊਸ ਦੀ ਮੀਟਿੰਗ ਦੌਰਾਨ ਕੀਤਾ ਗਿਆ ਵਿਰੋਧ ਪ੍ਰਦਰਸ਼ਨ
ਚੰਡੀਗੜ੍ਹ, 29 ਜੂਨ (ਸਨਦੀਪ ਮਾਹਨਾ)- ਨਿਗਮ ਹਾਊਸ ਦੀ ਮੀਟਿੰਗ ਦੌਰਾਨ ਸਦਨ ਦੇ ਬਾਹਰ ਕਾਂਗਰਸ ਅਤੇ ਸਦਨ ਦੇ ਅੰਦਰ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵਲੋਂ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ।
ਸਦਨ ਵਿਚ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵਲੋਂ ਵਰਤੀ ਗਈ ਸ਼ਬਦਾਵਲੀ ਦੇ ਵਿਰੌਧ ਵਿਚ ਨਾਅਰੇਬਾਜ਼ੀ ਕਰ ਰਹੇ ਹਨ।
ਸਦਨ ਵਿਚ ਮੌਜੂਦ ਕਾਂਗਰਸ ਪਾਰਟੀ ਦੇ ਸਮੂਹ ਕੌਂਸਲਰ ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸਦਨ ਵਿਚਕਾਰ ਧਰਨੇ ਤੇ ਬੈਠੇ।
;
;
;
;
;
;