ਹਲਕਾ ਇੰਚਾਰਜ ਸੋਨੀਆ ਮਾਨ ਨੇ ਓਠੀਆਂ ਵਿਖੇ ਜਿੰਮ ਦਾ ਕੀਤਾ ਉਦਘਾਟਨ
ਓਠੀਆਂ (ਅੰਮ੍ਰਿਤਸਰ), 29 ਜੂਨ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨੌਜਵਾਨਾਂ ਦੀ ਸਿਹਤ ਨੂੰ ਨਰੋਈ ਅਤੇ ਤੰਦਰੁਸਤ ਰੱਖਣਵ ਲਈ ਪਿੰਡਾਂ ਵਿਚ ਨੌਜਵਾਨਾਂ ਲਈ ਜਿੰਮ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਪਿੰਡ ਦੇ ਨੌਜਵਾਨ ਸਰੀਰਕ ਕਸਰਤ ਕਰਨ ਨਾਲ ਆਪਣੀ ਸਿਹਤ ਦਾ ਖਿਆਲ ਰੱਖਣ। ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋ ਆਮ ਆਦਮੀ ਪਾਰਟੀ ਦੇ ਇੰਚਾਰਜ ਮੈਡਮ ਸੋਨੀਆ ਮਾਨ ਵਲੋਂ ਓਠੀਆਂ ਵਿਖੇ ਨੌਜਵਾਨਾਂ ਲਈ ਬਣਾਏ ਗਏ ਜਿੰਮ ਦਾ ਉਦਘਾਟਨ ਕੀਤਾ।
ਪਿੰਡ ਵਾਸੀਆਂ ਅਤੇ ਪਿੰਡ ਦੇ ਨੌਜਵਾਨਾਂ ਨੂੰ ਇਸ ਜਿੰਮ ਵਿੱਚ ਆ ਕੇ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਕਸਰਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਪਿੰਡ ਦੇ ਸਰਪੰਚ ਤਰਲੋਚਨ ਸਿੰਘ ਅਤੇ ਸਮੂਹ ਪੰਚਾਇਤ ਵਲੋਂ ਪਿੰਡ ਦੇ ਨੋਜਵਾਨਾਂ ਨਰੋਈ ਰੱਖਣ ਲਈ ਪਿੰਡ ਵਿਚ ਦਿੱਤੇ ਜਿੰਮ ਤੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ 2027 ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪਾਰਟੀ ਲਈ ਤਨੋ ਮਨੋ ਨਾਲ ਕੰਮ ਕਰਨ ਦਾ ਵਾਅਦਾ ਕੀਤਾ।
;
;
;
;
;
;
;