JALANDHAR WEATHER

ਹੁਕਮਨਾਮਾ ਲਿਖਣ ਦੀ ਸੇਵਾ ਨਿਭਾਉਣ 'ਤੇ ਬਲਦੇਵ ਸਿੰਘ ਕੰਬੋ ਦਾ ਸਨਮਾਨ

ਚੋਗਾਵਾਂ/ਅੰਮ੍ਰਿਤਸਰ, 29 ਜੂਨ (ਗੁਰਵਿੰਦਰ ਸਿੰਘ ਕਲਸੀ) - ਪਿਛਲੇ ਪੰਜ ਸਾਲ ਤੋਂ ਗੁਰਦੁਆਰਾ ਬਾਬਾ ਸਿੱਧ ਸਿਲਵਰਾ ਪਿੰਡ ਸਾਰੰਗੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮੁਖਵਾਕ ਨੂੰ ਬੋਰਡ 'ਤੇ ਹੱਥ ਨਾਲ ਲਿਖਣ ਦੀ ਸੇਵਾ ਨਿਭਾਉਣ ਵਾਲੇ ਬਲਦੇਵ ਸਿੰਘ ਕੰਬੋ ਦਾ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਡਾਲੀ ਡੋਗਰਾਂ ਵਲੋ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਸੇਵਾ ਸੁਸਾਇਟੀ ਦੇ ਸੰਸਥਾਪਕ ਸਾਹਿਬ ਸਿੰਘ ਸੰਧੂ ਨੇ ਕਿਹਾ ਕਿ ਪੰਥਕ, ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਜੋ ਲੋਕ ਨਿਸ਼ਕਾਮ ਸੇਵਾ ਨਿਭਾਉਂਦੇ ਹਨ, ਸੇਵਾ ਸੁਸਾਇਟੀ ਵਲੋਂ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਦਾ ਉਪਰਾਲਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਵੱਖ-ਵੱਖ ਪ੍ਰੋਗਰਾਮਾਂ ਤਹਿਤ ਗ੍ਰੰਥੀ ਸਿੰਘਾਂ ਨੂੰ ਬਾਬਾ ਬੁੱਢਾ ਜੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਗੁਰਦੁਆਰਾ ਕਮੇਟੀਆਂ ਅਤੇ ਧਾਰਮਿਕ ਜਥੇਬੰਦੀਆਂ ਨੂੰ ਗ੍ਰੰਥੀ ਸਿੰਘਾਂ ਅਤੇ ਨਿਸ਼ਕਾਮ ਸੇਵਕਾਂ ਨੂੰ ਸੰਭਾਲਣ ਦਾ ਸੁਨੇਹਾ ਵੀ ਦਿੱਤਾ। ਇਸ ਮੌਕੇ ਪਿੰਡ ਦੇ ਸਰਪੰਚ ਅਵਤਾਰ ਸਿੰਘ ਲਾਲੀ ਨੇ ਆਏ ਹੋਏ ਸੇਵਾ ਸੁਸਾਇਟੀ ਦੇ ਸਿੰਘਾਂ ਦਾ ਧੰਨਵਾਦ ਕੀਤਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ