ਕਿਸਾਨਾਂ ਨੇ ਸੈਦਪੁਰ ਗਰਿੱਡ ਅੱਗੇ ਕੀਤਾ ਰੋਸ ਪ੍ਰਦਰਸ਼ਨ
ਡੇਰਾਬੱਸੀ (ਮੁਹਾਲੀ), 29 ਜੂਨ - ਝੋਨੇ ਦੀ ਫ਼ਸਲ ਲਈ ਸਭ ਤੋਂ ਅਹਿਮ ਸਿੰਚਾਈ ਦੇ ਸਮੇਂ ਖੇਤੀਬਾੜੀ ਫੀਡਰਾਂ 'ਤੇ ਬਿਜਲੀ ਦੀ ਅਣਨਿਯਮਿਤ ਸਪਲਾਈ ਤੋਂ ਤੰਗ ਆ ਕੇ ਪਿੰਡ ਬਹੇੜਾ ਅਤੇ ਆਸ-ਪਾਸ ਦੇ ਕਿਸਾਨਾਂ ਨੇ ਸੈਦਪੁਰ ਗਰਿੱਡ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਕੁਝ ਸਮੇਂ ਲਈ ਡੇਰਾਬੱਸੀ-ਬਰਵਾਲਾ ਮੁੱਖ ਮਾਰਗ 'ਤੇ ਆਵਾਜਾਈ ਰੋਕ ਕੇ ਬਿਜਲੀ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਕਿਸਾਨਾਂ ਦਾ ਕਹਿਣਾ ਸੀ ਕਿ ਖੇਤੀਬਾੜੀ ਲਈ ਨਿਰਧਾਰਿਤ ਸਮੇਂ ਮੁਤਾਬਕ ਬਿਜਲੀ ਨਹੀਂ ਮਿਲ ਰਹੀ। ਕਈ-ਕਈ ਘੰਟਿਆਂ ਦੇ ਕੱਟਾਂ ਕਾਰਨ ਟਿਊਬਵੈੱਲ ਬੰਦ ਰਹਿੰਦੇ ਹਨ, ਜਿਸ ਨਾਲ ਝੋਨੇ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਕਦੋਂ ਆਵੇਗੀ, ਇਸ ਬਾਰੇ ਵੀ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਜਾਂਦੀ, ਜਿਸ ਕਾਰਨ ਕਿਸਾਨਾਂ ਨੂੰ ਦਿਨ-ਰਾਤ ਖੇਤਾਂ ਵਿੱਚ ਉਡੀਕ ਕਰਨੀ ਪੈਂਦੀ ਹੈ।
ਰੋਸ ਪ੍ਰਦਰਸ਼ਨ ਕਾਰਨ ਸੜਕ ਦੇ ਦੋਵਾਂ ਪਾਸਿਆਂ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ। ਸੂਚਨਾ ਮਿਲਣ 'ਤੇ ਬਿਜਲੀ ਵਿਭਾਗ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਅਧਿਕਾਰੀਆਂ ਵਲੋਂ ਸਪਲਾਈ ਵਿਚ ਸੁਧਾਰ ਦਾ ਭਰੋਸਾ ਦੇਣ ਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ ਕਰ ਦਿੱਤਾ ਅਤੇ ਆਵਾਜਾਈ ਮੁੜ ਚਾਲੂ ਹੋ ਗਈ।
ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿੱਚ ਜਲਦੀ ਸੁਧਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਵੱਡਾ ਸੰਘਰਸ਼ ਕੀਤਾ ਜਾਵੇਗਾ।
;
;
;
;
;
;
;