ਅੱਜ ਸੰਗਰੂਰ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 30 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਦੌਰਾ ਕਰਨਗੇ ਤੇ ਸੰਗਰੂਰ ਵਾਸੀਆਂ ਨੂੰ ਵਿਕਾਸ ਪ੍ਰੋਜੈਕਟ ਦੀ ਸੌਗਾਤ ਦੇਣਗੇ। ਉਹ ਬਨਾਸਰ ਬਾਗ ਵਿਚ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਕ ਅਤਿ-ਆਧੁਨਿਕ ਸਵੀਮਿੰਗ ਪੂਲ ਦਾ ਉਦਘਾਟਨ ਕਰਨਗੇ।
ਮੁੱਖ ਮੰਤਰੀ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ 50 ਦਸਤਾਵੇਜ਼ੀ ਮੋਬਾਈਲ ਵੈਨਾਂ ਨੂੰ ਹਰੀ ਝੰਡੀ ਦੇਣਗੇ। ਉਹ ਧੂਰੀ ਵਿਚ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਣਗੇ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ 6:00 ਵਜੇ ਬਰਨਾਲਾ ਦੇ ਪਿੰਡ ਮਹਿਲ ਕਲਾਂ ਵਿਚ ਇਕ ਜਨਤਕ ਮੀਟਿੰਗ ਕਰਨਗੇ।
;
;
;
;
;
;
;
;