JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ ਅੰਤਰਰਾਸ਼ਟਰੀ ਪੱਧਰ ਦੇ ਸਵਿਮਿੰਗ ਪੂਲ ਦਾ ਕੀਤਾ ਉਦਘਾਟਨ

ਸੰਗਰੂਰ, 30 ਜੂਨ (ਧੀਰਜ ਪਸੋਰੀਆ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਵਿਖੇ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅੰਤਰਰਾਸ਼ਟਰੀ ਪੱਧਰ ਦੇ ਸਵੀਮਿੰਗ ਪੂਲ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਮੇਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਸਾਲ ਖੇਡਾਂ ਲਈ 1790 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜੋ ਕਿ ਪਹਿਲਾਂ ਨਾਲੋਂ ਕਈ ਗੁਣਾ ਵੱਧ ਹੈ।

ਉਨ੍ਹਾਂ ਕਿਹਾ ਕਿ ਜਲਦੀ ਪੰਜਾਬ ਵਿਚ ਸਾਰੀਆਂ ਖੇਡਾਂ ਦਾ ਸੁਮੇਲ ਪੰਜਾਬ ਲੀਗ ਸ਼ੁਰੂ ਕਰਨ ਜਾ ਰਹੇ ਹਾਂ। ਵਿਧਾਇਕਾਂ ਨਰਿੰਦਰ ਕੌਰ ਭਰਾਜ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਭਗਵੰਤ ਮਾਨ ਸਰਕਾਰ ਵਲੋਂ ਪਿੰਡਾਂ ਵਿਚ ਖੇਡ ਮੈਦਾਨ ਬਣਾ ਕੇ ਪੇਂਡੂ ਖਿਡਾਰੀਆਂ ਦੇ ਸੁਪਨਿਆਂ ਨੂੰ ਸਕਾਰ ਕੀਤਾ ਗਿਆ ਹੈ। ਲੋਕ ਅਰਪਣ ਕੀਤੇ ਜਾ ਰਹੇ ਸਵਿਮਿੰਗ ਪੂਲ ਨਾਲ ਇਥੋਂ ਦੇ ਤੈਰਾਕ ਅੰਤਰਰਾਸ਼ਟਰੀ ਪੱਧਰ ਤੇ ਮੱਲਾਂ ਮਾਰਨ ਵਿਚ ਸਫ਼ਲ ਹੋਣਗੇ।

ਇਸ ਮੌਕੇ ਤਰਨਪ੍ਰੀਤ ਸਿੰਘ ਸੌਦ ਕੈਬਿਨਟ ਮੰਤਰੀ, ਡਾ. ਰਵਜੋਤ ਸਿੰਘ ਕੈਬਨਟ ਮੰਤਰੀ ਇਨਫੋਟੈਕ ਦੇ ਚੇਅਰਮੈਨ ਡਾ ਗੁਨਿੰਦਰਜੀਤ ਸਿੰਘ ਜਵੰਦਾ,ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਅਤੇ ਹੋਰ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ