ਸਰਹੱਦੀ ਪਿੰਡ ਛੰਨ ਕੱਲੇਵਾਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਹੋਈ ਰਵਾਨਾ
ਚੋਗਾਵਾਂ,/ਅੰਮ੍ਰਿਤਸਰ, 30 ਜੂਨ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਧਾਰਮਿਕ ਸਥਾਨਾਂ ਦੇ ਮੁਫ਼ਤ ਵਿਚ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ। ਜਿਸ ਤਹਿਤ ਅੱਜ ਸਰਹੱਦੀ ਪਿੰਡ ਛੰਨ ਕੱਲੇਵਾਲ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਨੈਣਾਂ ਦੇਵੀ ਆਦਿ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਸਰਪੰਚ ਦਰਬਾਰਾ ਸਿੰਘ ਛੰਨ ਕੱਲੇਵਾਲ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਬਿੱਲਾ ਸਿੰਘ, ਪ੍ਰਧਾਨ ਦਰਸ਼ਨ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਦੌਰਾਨ ਰਿਹਾਇਸ਼, ਭੋਜਨ ਆਦਿ ਨਾਲ ਸਬੰਧਿਤ ਸਾਰੇ ਖਰਚੇ ਪੰਜਾਬ ਸਰਕਾਰ ਵੱਲੋਂ ਕੀਤੇ ਜਾਣਗੇ। ਜੋ ਲੋਕ ਪਹਿਲਾਂ ਕਿਸੇ ਕਾਰਨ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਅਸਮਰੱਥ ਸਨ, ਉਹ ਹੁਣ ਸੂਬਾ ਸਰਕਾਰ ਵਲੋਂ ਕੀਤੀ ਪਹਿਲ ਕਦਮੀ ਸਦਕਾ ਇਨ੍ਹਾਂ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।
ਇਸ ਮੌਕੇ ਦਰਸ਼ਨ ਸਿੰਘ ਪ੍ਰਧਾਨ, ਬਲਾਕ ਪ੍ਰਧਾਨ ਮੇਜਰ ਸਿੰਘ ਸੈਦਪੁਰ ਸੈਕਟਰੀ ਜਸਪਾਲ ਸਿੰਘ, ਮੈਂਬਰ ਸੂਬਾ ਸਿੰਘ, ਮੈਂਬਰ ਸਤਨਾਮ ਸਿੰਘ, ਭਾਗ ਸਿੰਘ ਹੇਤਮਪੁਰਾ, ਮੈਂਬਰ ਸੁੱਖਾ ਸਿੰਘ, ਮੈਂਬਰ ਸਰਦੂਲ ਸਿੰਘ, ਮੈਂਬਰ ਹਰਜਿੰਦਰ ਕੌਰ, ਮੈਂਬਰ ਸ਼ਾਂਤੀ ਕੌਰ, ਅਮਰਜੀਤ ਕੌਰ ਮੈਂਬਰ, ਸੁਖਪਾਲ ਸਿੰਘ, ਪ੍ਰਕਾਸ਼ ਸਿੰਘ, ਸ਼ਮਸ਼ੇਰ ਸਿੰਘ ਜੈ ਰਾਮਕੋਟ ਆਦਿ ਹਾਜ਼ਰ ਸਨ।
;
;
;
;
;
;
;
;