JALANDHAR WEATHER

ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਇਆ

ਅਟਾਰੀ, (ਅੰਮ੍ਰਿਤਸਰ) 30 ਜੂਨ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਬੰਦੀ ਛੋੜ ਸਤਿਗੁਰੂ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਪਿੰਡ ਹੁਸ਼ਿਆਰ ਨਗਰ ਅੰਮ੍ਰਿਤਸਰ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਤਲਾਣੀ ਸਾਹਿਬ ਦੇ ਹੈਡ ਗ੍ਰੰਥੀ ਜਥੇਦਾਰ ਕਸ਼ਮੀਰ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਕਿ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ।

ਇਸ ਸ਼ੁਭ ਦਿਹਾੜੇ ਮੌਕੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਸਨ। ਸੇਵਾਦਾਰਾਂ ਨੇ ਗੱਲਬਾਤ ਕਰਦੇ ਦੱਸਿਆ ਕਿ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਰਾਗੀ-ਢਾਡੀ ਜਥੇ, ਪ੍ਰਸਿੱਧ ਕਥਾਵਾਚਕਾਂ ਅਤੇ ਕਵੀਸ਼ਰੀ ਜਥਿਆਂ ਵਲੋਂ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਮੈਨੇਜਰ ਜਥੇਦਾਰ ਹਰਵਿੰਦਰ ਸਿੰਘ ਵੇਰਕਾ ਨੇ ਸ਼ਰਧਾਲੂ ਸੰਗਤਾਂ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਜੀਵਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਉਣ ਪਹੁੰਚੀਆਂ ਹੋਈਆਂ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ