ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਦੀ ਹੋਈ ਮੌਤ
ਕਪੂਰਥਲਾ, 30 ਜੂਨ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਇਕ ਹਵਾਲਾਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਸ਼ੈਲਜਾ ਨੇ ਦੱਸਿਆ ਕਿ ਅੱਜ ਕੇਂਦਰੀ ਜੇਲ੍ਹ ਵਿਚੋਂ ਇਕ ਹਵਾਲਾਤੀ ਜਸਵੀਰ (31) ਪੁੱਤਰ ਕੁਲਵੰਤ, ਜੋ ਕਿ ਲੁੱਟ ਖੋਹ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀ ਅਤੇ ਅੱਜ ਉਸ ਦੀ ਸਿਹਤ ਖ਼ਰਾਬ ਹੋਣ ਉਪਰੰਤ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ ਨੂੰ ਮੁਰਦਾ ਘਰ ਵਿਖੇ ਰਖਵਾ ਕੇ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
;
;
;
;
;
;
;
;