ਵਪਾਰਕ ਗੈਸ ਸਿਲੰਡਰ ਹੋਇਆ ਸਸਤਾ
ਨਵੀਂ ਦਿੱਲੀ, 1 ਜੁਲਾਈ- ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ 183.50 ਰੁਪਏ ਘਟਾ ਦਿੱਤੀ ਹੈ। ਨਵੀਆਂ ਦਰਾਂ ਲਾਗੂ ਹੋਣ ਤੋਂ ਬਾਅਦ ਇਸ ਸਿਲੰਡਰ ਦੀ ਕੀਮਤ ਹੁਣ ਰਾਜਧਾਨੀ ਦਿੱਲੀ ਵਿਚ 2,930 ਰੁਪਏ ਹੋ ਗਈ ਹੈ। ਇਸ ਰਾਹਤ ਦਾ ਸਿੱਧਾ ਫਾਇਦਾ ਹੋਟਲਾਂ, ਰੈਸਟੋਰੈਂਟਾਂ, ਖਾਣ-ਪੀਣ ਵਾਲੀਆਂ ਥਾਵਾਂ ਅਤੇ ਹੋਰ ਵਪਾਰਕ ਅਦਾਰਿਆਂ ਨੂੰ ਹੋਵੇਗਾ, ਜੋ ਵਪਾਰਕ ਗੈਸ ਸਿਲੰਡਰਾਂ ਦੀ ਵਿਆਪਕ ਵਰਤੋਂ ਕਰਦੇ ਹਨ। ਹਾਲਾਂਕਿ, 14.2 ਕਿਲੋਗ੍ਰਾਮ ਵਾਲੇ ਘਰੇਲੂ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਅੱਜ ਤੋਂ 5 ਕਿਲੋਗ੍ਰਾਮ ਸਿਲੰਡਰ ਦੀਆਂ ਕੀਮਤਾਂ ਵਿਚ ਵੀ 13 ਰੁਪਏ ਦੀ ਕਟੌਤੀ ਕੀਤੀ ਗਈ ਹੈ। ਦਿੱਲੀ ਵਿਚ 5 ਕਿਲੋਗ੍ਰਾਮ ਐਫ਼.ਟੀ.ਐਲ. ਦੀ ਕੀਮਤ 808.50 ਰੁਪਏ ਹੋਵੇਗੀ।
;
;
;
;
;
;
;
;