JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ

 ਸੰਗਰੂਰ, 1 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਧੁਰੀ ਤੋਂ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਬੜਾ ਇਤਿਹਾਸਕ ਦਿਨ ਹੈ ਤੇ ਸਨਮਾਨ ਰਾਸ਼ੀ ਖ਼ਾਤਿਆਂ ’ਚ ਆਉਣੀ ਹੋ ਗਈ ਹੈ ਤੇ ਇਹ ਯੋਜਨਾ ਹੁਣ ਕਦੇ ਵੀ ਬੰਦ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਮਾਵਾਂ ਧੀਆਂ ਦਾ ਸਨਮਾਨ ਹੈ ਤੇ ਜਨਤਾ ਦਾ ਪੈਸਾ ਜਨਤਾ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਵੱਡੀ ਯੋਜਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਟਨ ਦੱਬ ਕੇ ਪੈਸੇ ਟਰਾਂਸਫਰ ਕਰਨ ਦੀ ਸ਼ੁਰੂਆਤ ਕੀਤੀ। ਮਹਿਲਾਵਾਂ ਦੇ ਖਾਤਿਆਂ ’ਚ ਜੁਲਾਈ, ਅਗਸਤ ਤੇ ਸਤੰਬਰ ਮਹੀਨੇ ਦੇ ਪੈਸੇ ਟਰਾਂਸਫ਼ਰ ਕੀਤੇ ਗਏ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ