ਦੁਆਬਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣ-ਮਿੱਥੇ ਸਮੇਂ ਲਈ ਟਾਂਡਾ ’ਚ ਨੈਸ਼ਨਲ ਹਾਈਵੇ ’ਤੇ ਕੀਤਾ ਚੱਕਾ ਜਾਮ
ਟਾਂਡਾ ਉੜਮੁੜ, (ਹੁਸ਼ਿਆਰਪੁਰ), 1 ਜੁਲਾਈ (ਦੀਪਕ ਬਹਿਲ)- ਦੁਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਘਰ ਚੌਂਕ ਨਜ਼ਦੀਕ ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ ’ਤੇ ਅਣ-ਮਿੱਥੇ ਸਮੇਂ ਲਈ ਚੱਕਾ ਜਾਮ ਕਰਦੇ ਹੋਏ ਰੋਸ ਧਰਨਾ ਆਰੰਭ ਕਰ ਦਿੱਤਾ ਗਿਆ ਹੈ। ਝੋਨੇ ਤੇ ਗਰਮੀ ਦੇ ਸੀਜਨ ਦੌਰਾਨ ਲੱਗ ਰਹੇ ਲੰਬੇ ਬਿਜਲੀ ਕੱਟਾਂ ਤੇ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਦੁਆਬਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਪ੍ਰਿਥਪਾਲ ਸਿੰਘ ਗੁਰਾਇਆ ਦੀ ਅਗਵਾਈ ਵਿਚ ਸੈਂਕੜੇ ਹੀ ਕਿਸਾਨਾਂ ਵਲੋਂ ਲਗਾਏ ਗਏ ਜਾਮ ਦੇ ਦੌਰਾਨ ਰਾਸ਼ਟਰੀ ਮਾਰਗ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਗਰਮੀ ਵਿਚ ਰਾਹਗੀਰ ਰਸਤੇ ਵਿਚ ਫਸ ਗਏ। ਇਸ ਮੌਕੇ ਵੱਡੀ ਪੱਧਰ ਤੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ ਪ੍ਰੰਤੂ ਕਿਸਾਨ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਡਟੇ ਹੋਏ ਸਨ। ਇਸ ਮੌਕੇ ਕਿਸਾਨਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ ਜਾ ਰਹੀ ਹੈ।
;
;
;
;
;
;
;
;