ਮੋਟਰਸਾਈਕਲ ਸਵਾਰਾਂ ਵਲੋਂ ਮਹਿਲਾ ਤੋਂ ਮੋਬਾਈਲ ਖੋਹਣ ਦੀ ਅਸਫਲ ਕੋਸ਼ਿਸ਼, ਵਾਰਦਾਤ ਸੀਸੀਟੀਵੀ 'ਚ ਕੈਦ
ਗੁਰੂਹਰਸਹਾਏ (ਫ਼ਿਰੋਜ਼ਪੁਰ), 1 ਜੁਲਾਈ (ਕਪਿਲ ਕੰਧਾਰੀ) – ਸ਼ਹਿਰ ਵਿਚ ਇਕ ਔਰਤ ਤੋਂ ਮੋਬਾਈਲ ਖੋਹਣ ਦੀ ਅਸਫਲ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ।ਮੋਟਰਸਾਈਕਲ ਸਵਾਰ ਦੋ ਨੌਜਵਾਨ ਇਕ ਮਹਿਲਾ ਦੇ ਹੱਥੋਂ ਮੋਬਾਈਲ ਖੋਹਣ ਵਿਚ ਨਾਕਾਮ ਰਹੇ ਅਤੇ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 11 ਵਜੇ ਸ਼ਹਿਰ ਦੀ ਗਲੀ ਨੰਬਰ 7, ਟੀ-ਪੁਆਇੰਟ ਨੇੜੇ ਛੋਟੀ ਮੋਰੀ ਵਾਲੀ ਗਲੀ ਵਿਚ ਇੱਕ ਮਹਿਲਾ ਪੈਦਲ ਜਾ ਰਹੀ ਸੀ। ਇਸ ਦੌਰਾਨ ਸਾਹਮਣੇ ਤੋਂ ਮੋਟਰਸਾਈਕਲ 'ਤੇ ਆਏ ਦੋ ਨੌਜਵਾਨਾਂ ਨੇ ਉਸ ਦੇ ਹੱਥ ਵਿੱਚ ਫੜਿਆ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਮੋਬਾਈਲ ਉਨ੍ਹਾਂ ਦੇ ਹੱਥ ਨਹੀਂ ਲੱਗਿਆ ਅਤੇ ਜ਼ਮੀਨ 'ਤੇ ਡਿੱਗ ਗਿਆ। ਇਸ ਤੋਂ ਬਾਅਦ ਦੋਵੇਂ ਮੋਟਰਸਾਈਕਲ ਸਮੇਤ ਸ੍ਰੀ ਮੁਕਤਸਰ ਸਾਹਿਬ ਰੋਡ ਵੱਲ ਫਰਾਰ ਹੋ ਗਏ।ਘਟਨਾ ਦੀ ਵੀਡੀਓ ਨੇੜਲੇ ਘਰ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਰਿਕਾਰਡ ਹੋ ਗਈ, ਜੋ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਸਾਂਝੀ ਕੀਤੀ ਜਾ ਰਹੀ ਹੈ।ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਅੰਦਰ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਗਸ਼ਤ ਵਧਾਉਣ ਅਤੇ ਸ਼ੱਕੀ ਵਿਅਕਤੀਆਂ 'ਤੇ ਨਜ਼ਰ ਰੱਖਣ ਦੀ ਮੰਗ ਕੀਤੀ ਹੈ।
;
;
;
;
;
;
;
;
;