JALANDHAR WEATHER

ਮੀਂਹ ਨੇ ਪਾਣੀ ਦੇ ਨਿਕਾਸੀ ਪ੍ਰਬੰਧਾਂ ਦੇ ਖੋਲ੍ਹੀ ਪੋਲ

ਟੱਲੇਵਾਲ, (ਬਰਨਾਲਾ), 2 ਜੁਲਾਈ (ਸੋਨੀ ਚੀਮਾ)- ਹਲਕਾ ਮਹਿਲ ਕਲਾਂ ਦੇ ਪਿੰਡ ਚੀਮਾ ਵਿਖੇ ਅੱਜ ਪਹਿਲੇ ਮੀਂਹ ਨੇ ਹੀ ਗੰਦੇ ਪਾਣੀ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ, ਜਿਸ ਕਾਰਨ ਪ੍ਰੀ ਮਾਨਸੂਨ ਦੇ ਪਹਿਲੇ ਮੀਂਹ ਕਾਰਨ ਅਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਲੋਕਾਂ ਦੇ ਘਰਾਂ ਵਿਚ ਦਾਖ਼ਲ ਹੋ ਗਿਆ । ਜ਼ਿਕਰਯੋਗ ਹੈ ਕਿ ਵਾਰਡ ਨੰਬਰ 9 ਦੇ ਵਸਨੀਕ ਪਿਛਲੇ ਲੰਬੇ ਸਮੇਂ ਤੋਂ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਅਤੇ ਛੱਪੜ ’ਤੇ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਪਰ ਇਸ ਮਸਲੇ ਦਾ ਹੱਲ ਨਹੀਂ ਹੋ ਸਕਿਆ। ਪਿਛਲੀ ਵਾਰ ਮੀਂਹ ਦੀ ਰੁੱਤ ਮੌਕੇ ਵੀ ਪਾਣੀ ਲੋਕਾਂ ਦੇ ਘਰਾਂ ਦੇ ਨਾਲ ਨਾਲ ਗੁਰੂ ਘਰ ਵਿਚ ਵੀ ਦਾਖਲ ਹੋ ਗਿਆ ਸੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ