JALANDHAR WEATHER

ਲੁਧਿਆਣਾ 'ਚ ਲੁੱਟ ਕਰ ਭੱਜਦੇ ਬਦਮਾਸ਼ਾਂ 'ਚੋਂ ਇਕ ਕਾਬੂ, ਸਾਥੀ ਫ਼ਰਾਰ, ਨਕਲੀ ਪਿਸਤੌਲ ਬਰਾਮਦ

ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਅਹੂਜਾ/ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਟਿੱਬਾ ਰੋਡ ਇਲਾਕੇ ਵਿਚ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਮੋਬਾਈਲ ਸਨੈਚਿੰਗ ਕਰਕੇ ਭੱਜ ਰਹੇ ਬਦਮਾਸ਼ਾਂ ਵਿਚੋਂ ਇਕ ਨੂੰ ਸਥਾਨਕ ਲੋਕਾਂ ਨੇ ਕਾਬੂ ਕਰ ਲਿਆ। ਜਦਕਿ ਉਸਦੇ 3 ਤੋਂ 4 ਸਾਥੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਘਟਨਾ ਬੀਤੀ ਰਾਤ ਕਰੀਬ 11:30 ਵਜੇ ਦੀ ਦੱਸੀ ਜਾ ਰਹੀ ਹੈ। ਗੁੱਸੇ ਵਿਚ ਆਏ ਲੋਕਾਂ ਨੇ ਕਾਬੂ ਕੀਤੇ ਨੌਜਵਾਨ ਨੂੰ ਸੜਕ ਕਿਨਾਰੇ ਬਿਜਲੀ ਦੇ ਖੰਭੇ ਨਾਲ ਬੰਨ੍ਹ ਦਿੱਤਾ ਅਤੇ ਉਸਦੀ ਜੰਮ ਕੇ ਕੁੱਟਮਾਰ ਕੀਤੀ। ਇਸ ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਨੌਜਵਾਨ ਨੂੰ ਖੰਭੇ ਨਾਲ ਬੰਨ੍ਹਿਆ ਹੋਇਆ ਦੇਖਿਆ ਜਾ ਸਕਦਾ ਹੈ। ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿਚੋਂ ਇਕ ਨਕਲੀ (ਡਮੀ) ਪਿਸਤੌਲ ਵੀ ਬਰਾਮਦ ਹੋਈ।

ਮੁੱਢਲੀ ਜਾਣਕਾਰੀ ਅਨੁਸਾਰ, ਬਦਮਾਸ਼ ਇਸ ਨਕਲੀ ਪਿਸਤੌਲ ਦੀ ਆੜ ਵਿਚ ਰਾਹਗੀਰਾਂ ਨੂੰ ਡਰਾ-ਧਮਕਾ ਕੇ ਮੋਬਾਈਲ ਫੋਨ ਅਤੇ ਨਕਦੀ ਲੁੱਟਦੇ ਸਨ। ਫਿਲਹਾਲ ਪੁਲਿਸ ਨੇ ਕਾਬੂ ਕੀਤੇ ਨੌਜਵਾਨ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਫ਼ਰਾਰ ਹੋਏ ਹੋਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਵੀ ਖੰਗਾਲ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ