JALANDHAR WEATHER

ਮਾਂ ਵਲੋਂ 3 ਬੱਚਿਆਂ ਸਮੇਤ ਖੁਦਕੁਸ਼ੀ

ਮਾਨਸਾ,02, ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ ਦੇ ਵਾਰਡ ਨੰਬਰ 3 'ਚ ਅੱਜ ਸ਼ਾਮ ਵੇਲੇ ਮਾਂ ਨੇ ਤਿੰਨ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਸੰਦੀਪ ਕੌਰ (36) ਪਤਨੀ ਮਰਹੂਮ ਨਿੱਕਾ ਸਿੰਘ ਨੇ ਸਿੰਘ ਨੇ ਆਪਣੇ 3 ਬੱਚਿਆਂ ਨੂੰ ਜ਼ਹਿਰ ਦੇ ਮਾਰ ਦਿੱਤਾ ਅਤੇ ਫਿਰ ਆਪ ਜ਼ਹਿਰਲੀ ਚੀਜ਼ ਨਿਗਲਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ । ਜ਼ਿਕਰਯੋਗ ਹੈ ਮੵਿਤਕਾ ਦੇ ਪਤੀ ਦੀ 6 ਮਹੀਨੇ ਪਹਿਲਾਂ ਮੌਤ ਹੋ ਗਈ ਸੀ। ਡੀ.ਐਸ.ਪੀ ਸਬ ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਨੇ ਸੰਪਰਕ ਕਰਨ 'ਤੇ ਦੱਸਿਆ ਸਾਰਿਆਂ ਦੀਆਂ ਮ੍ਰਿਤਕ ਦੇਹਾਂ ਘਰ ਵਿਚੋਂ ਹੀ ਮਿਲੀਆਂ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ