JALANDHAR WEATHER

ਅਲੀ ਖਾਮੇਨਈ ਦੇ ਅੰਤਿਮ ਸੰਸਕਾਰ ਦੀ ਰਸਮ ਅੱਜ ਤੋਂ ਸ਼ੁਰੂ, ਨਹੀਂ ਪੁੱਜਿਆ ਪੁੱਤਰ

ਤਹਿਰਾਨ, 4 ਜੁਲਾਈ- ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਈਰਾਨ ਦੇ ਰਾਸ਼ਟਰਪਤੀ ਮਸੂਦ ਪਜ਼ਾਕੀਅਨ ਸਮੇਤ ਦੇਸ਼ ਦੀ ਉੱਚ ਲੀਡਰਸ਼ਿਪ ਸ਼ੁੱਕਰਵਾਰ ਨੂੰ ਸ਼ਰਧਾਂਜਲੀ ਦੇਣ ਲਈ ਤਹਿਰਾਨ ਪਹੁੰਚੀ। ਸੁਰੱਖਿਆ ਕਾਰਨਾਂ ਕਰਕੇ ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ, ਮੋਜਤਬਾ ਖਮੇਨੀ ਇਸ ਮੌਕੇ ਸ਼ਾਮਿਲ ਨਹੀਂ ਹੋਏ।

100 ਤੋਂ ਵੱਧ ਦੇਸ਼ਾਂ ਦੇ ਡੈਲੀਗੇਟ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਏ। ਪਾਕਿਸਤਾਨ, ਇਰਾਕ, ਅਰਮੇਨੀਆ, ਤਜ਼ਾਕਿਸਤਾਨ ਅਤੇ ਜਾਰਜੀਆ ਵਰਗੇ ਦੇਸ਼ਾਂ ਦੇ ਚੋਟੀ ਦੇ ਨੇਤਾ ਅੰਤਿਮ ਰਸਮਾਂ ’ਚ ਸ਼ਾਮਿਲ ਹੋਣ ਲਈ ਪੁੱਜੇ। ਭਾਰਤ ਦੇ ਅਧਿਕਾਰਤ ਪ੍ਰਤੀਨਿਧੀਆਂ ਵਿਚ ਵਿਦੇਸ਼ ਰਾਜ ਮੰਤਰੀ ਪਬਿਤਰ ਮਾਰਗੇਰੀਟਾ ਅਤੇ ਬਿਹਾਰ ਦੇ ਰਾਜਪਾਲ ਸਈਦ ਅਤਾ ਹਸਨੈਨ ਸ਼ਾਮਿਲ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ