ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 4 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਸਥਾਨ ਦਾ ਦੌਰਾ ਕਰਨਗੇ ਤੇ1 ਲੱਖ ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਆਪਣੀ ਫੇਰੀ ਦੌਰਾਨ, ਉਹ ਬਲੋਤਰਾ ਵਿਚ ਪਚਪਦਰਾ ਰਿਫਾਇਨਰੀ ਦਾ ਉਦਘਾਟਨ ਕਰਨਗੇ। ਉਹ ਜੋਧਪੁਰ ਹਵਾਈ ਅੱਡੇ 'ਤੇ ਨਵੀਂ ਟਰਮੀਨਲ ਇਮਾਰਤ ਨੂੰ ਵੀ ਲੋਕਾਂ ਨੂੰ ਸਮਰਪਿਤ ਕਰਨਗੇ ਅਤੇ ਖੇਤਰੀ ਹਵਾਈ ਸੰਪਰਕ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੀਨੀਕਰਨ ਕੀਤੀ ਗਈ ਉਡਾਨ ਯੋਜਨਾ ਦੀ ਸ਼ੁਰੂਆਤ ਕਰਨਗੇ। ਪ੍ਰਧਾਨ ਮੰਤਰੀ ਜੈਪੁਰ ਮੈਟਰੋ ਫੇਜ਼-2 ਪ੍ਰੋਜੈਕਟ ਲਈ ਵਰਚੁਅਲੀ ਨੀਂਹ ਪੱਥਰ ਵੀ ਰੱਖਣਗੇ।
;
;
;
;
;
;
;
;
;