ਖੇਤੀਬਾੜੀ ਵਾਲੀ ਜ਼ਮੀਨ ਦੇ ਵਿਵਾਦ ਵਿਚ ਜ਼ਖ਼ਮੀ ਕਿਸਾਨ ਦੀ ਮੌਤ, ਦੋਸ਼ੀ ਖੁੱਲ੍ਹੇਆਮ ਘੁੰਮ ਰਹੇ
ਸਨੌਰ (ਪਟਿਆਲਾ), 4 ਜੁਲਾਈ (ਗੀਤਵਿੰਦਰ ਸਿੰਘ ਸੋਖਲ)- ਸਨੌਰ ਦੇ ਖਾਂਸੀਆਂ ਰੋਡ 'ਤੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਲੈ ਕੇ ਬੀਤੇ ਕੁੱਝ ਦਿਨ ਪਹਿਲਾ ਹੋਏ ਹਮਲੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਇਕ ਕਿਸਾਨ ਦੀ ਸੱਟਾਂ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ ਹੈ, ਜਦਕਿ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪਰਿਵਾਰ ਨੇ ਸਨੌਰ ਪੁਲਿਸ ਖ਼ਿਲਾਫ਼ ਨਾਰਾਜ਼ਗੀ ਜਤਾਈ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਖੇਤੀਬਾੜੀ ਵਾਲੀ ਜ਼ਮੀਨ ਸਨੌਰ ਦੇ ਖਾਂਸੀਆਂ ਰੋਡ 'ਤੇ ਸਥਿਤ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਕਰੀਬ 20 ਤੋਂ 25 ਵਿਅਕਤੀਆ ਤਲਵਾਰਾਂ, ਗੰਡਾਸੀਆਂ ਅਤੇ ਰਾੜਾਂ ਨਾਲ ਕਿਸਾਨ ਗੁਰਮੁੱਖ ਸਿੰਘ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਦਸਿਆ ਕਿ ਇਹ ਹਮਲੇ ਤੋਂ ਬਾਅਦ ਉਨ੍ਹਾਂ ਦੀ ਇੱਕ ਲੱਤ ਟੁੱਟ ਗਈ ਅਤੇ ਸਰੀਰ ਦੇ ਕਈ ਹਿੱਸਿਆਂ 'ਤੇ ਗੰਭੀਰ ਸੱਟਾਂ ਲੱਗੀਆਂ। ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਗੁਰਮੁੱਖ ਸਿੰਘ 10 ਦਿਨ ਦੇ ਕਰੀਬ ਹਸਪਤਾਲ ਵਿਚ ਇਲਾਜ ਅਧੀਨ ਰਹੇ। ਉਨ੍ਹਾਂ ਦਸਿਆ ਕਿ ਇਲਾਜ ਦੌਰਾਨ ਹੀ ਦਮ ਤੋੜ ਗਏ। ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਕਿ ਘਟਨਾ ਨੂੰ ਕਈ ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕਿਸੇ ਵੀ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਹਮਲੇ ਵਿਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਸਬੰਧੀ ਡੀ.ਐੱਸ.ਪੀ ਰੂਰਲ ਰਣਬੀਰ ਸਿੰਘ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਦਰਜ ਕਰ ਲਿਆ ਸੀ। ਜਿਸ ਵਿਚ ਬੀਤੀ ਰਾਤ ਹੀ 103/1 ਧਾਰਾਵਾਂ ਚ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
;
;
;
;
;
;
;
;