JALANDHAR WEATHER

ਸੁਨਾਮ ਨੇੜੇ ਸੜਕ ਹਾਦਸੇ ਦੌਰਾਨ ਭਰਜਾਈ ਦੀ ਮੌਤ, ਜੇਠ ਗੰਭੀਰ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, 4 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅੱਜ ਦੁਪਹਿਰ ਵੇਲੇ ਸੁਨਾਮ-ਪਟਿਆਲਾ ਰੋਡ ਤੇ ਨੇੜਲੇ ਪਿੰਡ ਬਿਸ਼ਨਪੁਰਾ ਵਿਖੇ ਹੋਏ ਸੜਕ ਹਾਦਸੇ ਵਿਚ ਮੋਟਰਸਾਇਕਲ ਸਵਾਰ ਭਰਜਾਈ ਦੀ ਮੌਤ ਹੋ ਗਈ ਜਦੋਂਕਿ ਜੇਠ ਦੇ ਗੰਭੀਰ ਜ਼ਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਨਸਾ ਦੇ ਪਿੰਡ ਕੋਟ ਲੱਲੂ (ਲੱਲੂਆਣਾ) ਦੇ ਕਿ੍ਸ਼ਨ ਸਿੰਘ ਪੁੱਤਰ ਬਖਸੀਸ ਸਿੰਘ ਆਪਣੀ ਛੋਟੀ ਭਰਜਾਈ ਕੁਲਵੰਤ ਕੌਰ ਨਾਲ ਮੋਟਰਸਾਇਕਲ ਤੇ ਕਾਲੀ ਮਾਤਾ ਮੰਦਿਰ ਪਟਿਆਲਾ ਤੋਂ ਦਰਸ਼ਨ ਕਰਕੇ ਵਾਪਸ ਆਪਣੇ ਪਿੰਡ ਘਰ ਪਰਤ ਰਹੇ ਸਨ।

ਜਿਵੇਂ ਹੀ ਉਹ ਅੱਜ ਦੁਪਹਿਰ ਕਰੀਬ ਡੇਢ ਪੌਣੇ ਦੋ ਵਜੇ ਸੁਨਾਮ-ਪਟਿਆਲਾ ਸੜਕ ਤੇ ਪਿੰਡ ਬਿਸ਼ਨਪੁਰਾ ਨੇੜੇ ਆਏ ਤਾਂ ਅੱਗਿਉਂ ਆ ਰਹੀ ਇਕ ਅਣਪਛਾਤੀ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿਸ ਕਾਰਨ ਕੁਲਵੰਤ ਕੌਰ (50) ਪਤਨੀ ਕਰਨੈਲ ਸਿੰਘ ਵਾਸੀ ਪਿੰਡ ਕੋਟ ਲੱਲੂ (ਲੱਲੂਆਣਾ) ਜਿਲ੍ਹਾ ਮਾਨਸਾ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਉਸ ਦਾ ਜੇਠ ਕਿ੍ਸ਼ਨ ਸਿੰਘ ਪੁੱਤਰ ਬਖਸੀਸ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਇਸ ਸਬੰਧੀ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਕਿਹਾ ਕਿ ਮ੍ਰਿਤਕਾ ਦੀ ਲਾਸ਼ ਕਬਜੇ ਵਿਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਦੀ ਮੌਰਚਰੀ ਵਿਚ ਰਖਵਾ ਦਿੱਤੀ ਗਈ ਹੈ ਅਤੇ ਪੁਲਿਸ ਵਲੋਂ ਪੜ੍ਹਤਾਲ ਕੀਤੀ ਜਾ ਰਹੀ ਹੈ ਜੋ ਵੀ ਗੱਲ ਸਾਹਮਣੇ ਆਵੇਗੀ। ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ